ਲੋਕ ਸਭਾ ਚੋਣਾਂ ਲੜਨ ਨੂੰ ਲੈ ਕੇ ਹਰਸਿਮਰਤ ਬਾਦਲ ਦਾ ਵੱਡਾ ਬਿਆਨ
ਬਠਿੰਡਾ : ਅਕਾਲੀ ਦਲ ਦੀ ਬਠਿੰਡਾ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਅਤੇ ਬਾਦਲ ਪਰਿਵਾਰ ਦਾ ਨੂੰਹ ਹਰਸਿਮਰਤ ਬਾਦਲ ਨੇ ਲੋਕ ਸਭਾ ਚੋਣਾਂ ਲੜਨ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਬੀਬਾ ਬਾਦਲ ਦਾ ਕਹਿਣਾ ਹੈ ਕਿ ਟਿਕਟ ਕਿਸ ਨੂੰ ਦੇਣੀ ਹੈ, ਇਹ ਪਾਰਟੀ ਦਾ ਫ਼ੈਸਲਾ ਹੈ ਅਤੇ ਜੇਕਰ ਉਹ ਚੋਣ ਲੜਨਗੇ ਤਾਂ ਸਿਰਫ ਬਠਿੰਡਾ ਤੋਂ ਹੀ ਲੜਨਗੇ।
ਉਨ੍ਹਾਂ ਕਿਹਾ ਕਿ ਭਾਵੇਂ ਮੈਂ ਚੋਣ ਲੜਾਂ ਜਾਂ ਨਾ ਲੜਾਂ ਪਰ ਮੈਂ ਬਠਿੰਡਾ 'ਚ ਹੀ ਰਹਾਂਗੀ। ਚੋਣ ਮੈਨੀਫੈਸਟੋ ਬਾਰੇ ਬੋਲਦਿਆਂ ਹਰਸਿਮਰਤ ਨੇ ਕਿਹਾ ਕਿ ਅਸੀਂ ਨਾ ਕਦੇ ਗਾਰੰਟੀਆਂ ਦਿੱਤੀਆਂ ਹਨ ਅਤੇ ਨਾ ਕਦੇ ਵਾਅਦੇ ਕੀਤੇ ਹਨ ਪਰ ਜੋ ਕਿਹਾ ਹੈ, ਉਸ ਨੂੰ ਪੂਰਾ ਜ਼ਰੂਰ ਕੀਤਾ ਹੈ। ਉਨ੍ਹਾਂ ਕਿਹਾ ਕਿ ਅਸੀਂ ਕਦੇ ਵਾਅਦਾ ਨਹੀਂ ਕੀਤਾ ਸੀ ਕਿ ਇੱਥੇ ਏਮਜ਼ ਲੈ ਕੇ ਆਵਾਂਗੇ।
ਇਸ ਤੋਂ ਇਲਾਵਾ ਹੋਰ ਬਹੁਤ ਸਾਰੀਆਂ ਚੀਜ਼ਾਂ ਅਜੇ ਬਠਿੰਡਾ ਵਾਸਤੇ ਕਰਨਗੀਆਂ ਹਨ। ਬੀਬਾ ਬਾਦਲ ਨੇ ਸਿਕੰਦਰ ਸਿੰਘ ਮਲੂਕਾ ਬਾਰੇ ਬੋਲਦਿਆਂ ਕਿਹਾ ਕਿ ਉਹ ਪੁਰਾਣੇ ਨੇਤਾ ਹਨ ਅਤੇ ਪਾਰਟੀ ਨਾਲ ਖੜ੍ਹੇ ਹਨ ਪਰ ਉਨ੍ਹਾਂ ਦੇ ਬੱਚੇ ਬਾਗੀ ਹੋ ਗਏ ਹਨ। ਉਨ੍ਹਾਂ ਕਿਹਾ ਕਿ ਬੱਚਿਆਂ ਨੇ ਵੀ ਜਿਹੜੇ ਅਹੁਦੇ ਲਏ, ਮਲੂਕਾ ਸਾਹਿਬ ਦੀ ਬਦੌਲਤ ਹੀ ਲਏ ਅਤੇ ਹੁਣ ਇਸ ਉਮਰ 'ਚ ਜਾ ਕੇ ਜੇਕਰ ਮਾਂ-ਪਿਓ ਦੀ ਨਾ ਸੁਣੋ ਤਾਂ ਗਲਤ ਗੱਲ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ
77 ਸਾਲ ਦੀ ਹੋਈ 'ਡਰੀਮ ਗਰਲ', ਜਾਣੋ ਕਿਹੋ ਜਿਹਾ ਰਿਹਾ ਫ਼ਿਲਮਾਂ ਤੋਂ ਲੈ ਕੇ ਸੰਸਦ ਤੱਕ ਦਾ ਸਫ਼ਰ