ਨਵੇਂ ਸਾਲ ਮੌਕੇ ਰੂਹ ਕੰਬਾਉ ਵਾਰਦਾਤ ਨਾਲ ਕੰਬਿਆ ਲਖਨਊ; ਨੌਜਵਾਨ ਨੇ ਮਾਂ ਸਣੇ 4 ਭੈਣਾਂ ਦਾ ਕੀਤਾ ਕਤਲ
Lucknow Murder News : ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਨਾਕਾ ਇਲਾਕੇ 'ਚ ਸਥਿਤ ਹੋਟਲ ਸ਼ਰਨਜੀਤ 'ਚ 24 ਸਾਲਾ ਨੌਜਵਾਨ ਅਰਸ਼ਦ ਨੇ ਆਪਣੇ ਪਰਿਵਾਰ ਦੇ ਪੰਜ ਮੈਂਬਰਾਂ ਦਾ ਬੇਰਹਿਮੀ ਨਾਲ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾਂ ਵਿੱਚ ਅਰਸ਼ਦ ਦੀ ਮਾਂ ਆਸਮਾ ਅਤੇ ਚਾਰ ਭੈਣਾਂ-ਆਲੀਆ (9 ਸਾਲ), ਅਕਸਾ (16 ਸਾਲ), ਰਹਿਮੀਨ (18 ਸਾਲ) ਅਤੇ ਅਲਸ਼ੀਆ (19 ਸਾਲ) ਸ਼ਾਮਲ ਹਨ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮ ਅਰਸ਼ਦ ਜੋ ਇਸਲਾਮ ਨਗਰ, ਟਿਹਰੀ ਬਾਗੀਆ, ਕੁਬੇਰਪੁਰ, ਆਗਰਾ ਦਾ ਰਹਿਣ ਵਾਲਾ ਹੈ, ਨੂੰ ਮੌਕੇ ਤੋਂ ਗ੍ਰਿਫਤਾਰ ਕਰ ਲਿਆ ਗਿਆ। ਪੁਲਿਸ ਨੇ ਫੀਲਡ ਯੂਨਿਟ ਨੂੰ ਬੁਲਾ ਕੇ ਸਬੂਤ ਇਕੱਠੇ ਕੀਤੇ ਅਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ। ਫਿਲਹਾਲ ਦੋਸ਼ੀ ਪਾਸੋਂ ਪੁੱਛਗਿੱਛ ਜਾਰੀ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
DC honours badminton player with medal
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ