ਜਲੰਧਰ ਨੇੜੇ ਬੋਰਵੈੱਲ ’ਚ ਡਿੱਗ ਕੇ ਮੌਤ ਹੋਣ ਦੇ ਮਾਮਲੇ ’ਚ ਪੁਲਸ ਦੀ ਵੱਡੀ ਕਾਰਵਾਈ
ਬੀਤੀ 12 ਅਗਸਤ ਨੂੰ ਕਰਤਾਰਪੁਰ ਕਪੂਰਥਲਾ ਰੋਡ ਨੇੜੇ ਪਿੰਡ ਬਸ ਰਾਮਪੁਰ ਕੋਲ ਦਿੱਲੀ ਕਟੜਾ ਐਕਸਪ੍ਰੈਸ ਵੇਅ ਲਈ ਪੁਲ ਬਣਾਉਣ ਲਈ ਕੀਤੇ ਜਾ ਰਹੇ ਬੋਰਵੈੱਲ ਵਿਚ ਇਕ ਵਿਅਕਤੀ ਸੁਰੇਸ਼ ਕੁਮਾਰ ਦੀ ਮਿੱਟੀ ’ਚ ਦੱਬ ਕੇ ਮੌਤ ਹੋ ਗਈ ਸੀ। ਇਸ ਮਾਮਲੇ ਵਿਚ ਵੱਡੀ ਕਾਰਵਾਈ ਕਰਦੇ ਹੋਏ ਥਾਣਾ ਕਰਤਾਰਪੁਰ ਪੁਲਸ ਨੇ ਹਾਈਵੇ ਬਣਾਉਣ ਵਾਲੀ ਕੰਪਨੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਇਹ ਮਾਮਲਾ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ’ਤੇ ਦਰਜ ਕੀਤਾ ਗਿਆ ਹੈ। ਮ੍ਰਿਤਕ ਸੁਰੇਸ਼ ਕੁਮਾਰ ਦੇ ਭਰਾ ਸੱਤਿਆਵਾਨ ਪੁੱਤਰ ਦੁਲੀ ਚੰਦ ਵਾਸੀ ਕਰਸੋਲਾ ਥਾਣਾ ਜੁਲਾਣਾ ਜ਼ਿਲ੍ਹਾ ਜੀਂਦ ਹਰਿਆਣਾ ਨੇ ਦਿੱਤੇ ਬਿਆਨਾਂ ਵਿੱਚ ਦੱਸਿਆ ਕਿ ਉਹ ਖੇਤੀਬਾੜੀ ਦਾ ਕੰਮ ਕਰਦਾ ਹੈ ਅਤੇ ਉਹ ਚਾਰ ਭਰਾ ਅਤੇ ਤਿੰਨ ਭੈਣਾਂ ਹਨ। ਤੀਸਰੇ ਨੰਬਰ ਵਾਲਾ ਭਰਾ ਸੁਰੇਸ਼ ਸੀ ਜਿਸ ਦਾ ਵਿਆਹ ਨਹੀਂ ਹੋਇਆ ਸੀ।
ਉਕਤ ਨੇ ਦੱਸਿਆ ਸੀ ਕਿ ਜਲੰਧਰ ਦੇ ਨੇੜੇ ਕਰਤਾਰਪੁਰ ’ਚ ਕਟੜਾ ਜੰਮੂ, ਦਿੱਲੀ ਪੰਜਾਬ ਵਿਚ ਬਣ ਰਹੇ ਹਾਈਵੇ ’ਤੇ ਕੰਮ ਕਰ ਰਹੇ ਹਨ। ਉਸ ਦਾ ਭਰਾ ਸੁਰੇਸ਼ ਅਤੇ ਪਵਨ ਕੁਮਾਰ ਪੁੱਤਰ ਗੁਮਦੱਤ ਵਾਸੀ ਬ੍ਰਾਮਣਵਾਸ ਜ਼ਿਲ੍ਹਾ ਜੀਂਦ ਹਰਿਆਣਾ ਇਕੱਠੇ ਕੰਮ ਕਰਦੇ ਸਨ। ਇਸ ਲਈ ਉਨ੍ਹਾਂ ਨੂੰ ਬੈਸਮੈਂਟ ਅਤੇ ਜ਼ਮੀਨ ਦੇ ਕਾਫੀ ਹੇਠਾਂ ਜਾ ਕੇ ਕੰਮ ਕਰਨਾ ਪੈਂਦਾ ਸੀ। ਇਹ ਕੰਮ ਐੱਮ. ਕੇ. ਸੀ. ਇਨਫਰਾਸਟਰਕਚਰ ਲਿਮਟਿਡ ਕੰਪਨੀ ਅਤੇ ਬਾਲਾ ਜੀ ਕਾਰਪੋਰੇਸ਼ਨ ਕੰਪਨੀ ਜੈ ਪੁਰ ਦੀ ਨਿਗਰਾਨੀ ਹੇਠ ਹੋ ਰਿਹਾ ਸੀ।
ਰਾਜੋਆਣਾ ਨੇ ਕਿਹਾ ਕਿ ਉਸ ਨੂੰ ਜੇਲ੍ਹ ਚ 31 ਸਾਲ ਹੋ ਗਏ ਹਨ ਅਤੇ ਲੰਬੇ ਸਮੇਂ ਤੋਂ ਫ਼ਾਂਸੀ ਦੀ ਸਜ਼ਾ ਦੇ ਸਬੰਧੀ ਆਖਰੀ ਫੈਸਲੇ ਦੀ ਉਡੀਕ ਵਿੱਚ ਹਨ। ਉਨ੍ਹਾਂ ਕਿਹਾ ਕਿ ਮੈਂ ਕਦੇ ਵੀ ਅਦਾਲਤ ਵਿੱਚ ਆਪਣੇ ਕੰਮ ਨੂੰ ਲੁਕਾਇਆ ਨਹੀਂ ਅਤੇ ਫਾਂਸੀ ਦੀ ਸਜ਼ਾ ਨੂੰ ਵੀ ਸਵੀਕਾਰਿਆ ਹੈ।
DC honours badminton player with medal
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।