INDIA ਬਨਾਮ ਭਾਰਤ ਦੀ ਸਿਆਸੀ ਲੜਾਈ 'ਚ ਮਾਇਆਵਤੀ ਦਾ ਬਿਆਨ
ਇੰਡੀਆ ਬਨਾਮ ਭਾਰਤ ਦੀ ਸਿਆਸੀ ਲੜਾਈ ਵਿਚ ਬਸਪਾ ਸੁਪਰੀਮੋ ਮਾਇਆਵਤੀ ਵੀ ਕੁੱਦ ਪਈ ਹੈ। ਬੁੱਧਵਾਰ ਨੂੰ ਮਾਇਆਵਤੀ ਨੇ ਪ੍ਰੈੱਸ ਕਾਨਫਰੰਸ ਕਰ ਕੇ ਇਸ ਮਾਮਲੇ 'ਤੇ ਭਾਜਪਾ ਦੇ ਨਾਲ-ਨਾਲ ਵਿਰੋਧੀ ਪਾਰਟੀਆਂ 'ਤੇ ਵੀ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਇਸ ਲੜਾਈ ਕਾਰਨ ਦੇਸ਼ ਦੇ ਅਹਿਮ ਮੁੱਦਿਆਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਮਾਇਆਵਤੀ ਨੇ ਸਰਕਾਰ ਦੀ ਨਿੰਦਿਆ ਕਰਦਿਆਂ ਕਿਹਾ ਕਿ ਸੰਵਿਧਾਨ ਨੂੰ ਬਦਲਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਮਾਇਆਵਤੀ ਨੇ ਕਿਹਾ- ਭਾਜਪਾ ਨੇ ਇੰਡੀਆ ਬਨਾਮ ਭਾਰਤ ਵਿਚ ਗਰੀਬੀ, ਮਹਿੰਗਾਈ, ਬੇਰੁਜ਼ਗਾਰੀ ਅਤੇ ਵਿਕਾਸ ਦੇ ਅਹਿਮ ਮੁੱਦਿਆਂ ਨੂੰ ਪਾਸੇ ਕਰ ਦਿੱਤਾ ਹੈ। ਇਸੇ ਲਈ ਬਸਪਾ ਜਾਤੀਵਾਦੀ ਫਿਰਕੂ ਅਤੇ ਪੂੰਜੀਵਾਦੀ ਗਠਜੋੜਾਂ ਤੋਂ ਦੂਰੀ ਬਣਾ ਕੇ ਰੱਖਣਾ ਹੀ ਠੀਕ ਸਮਝਦੀ ਹੈ। ਵਿਰੋਧੀ ਗਠਜੋੜ I.N.D.I.A. ਦੇ ਨਾਂ ਨੂੰ ਲੈ ਕੇ ਮਾਇਆਵਤੀ ਨੇ ਵੀ ਆਪਣਾ ਪੱਖ ਰੱਖਿਆ। ਬਸਪਾ ਸੁਪਰੀਮੋ ਨੇ ਕਿਹਾ ਕਿ I.N.D.I.A. ਗਠਜੋੜ ਖ਼ਿਲਾਫ਼ ਐੱਨਡੀਏ ਗਠਜੋੜ ਅਤੇ ਭਾਜਪਾ ਨੂੰ ਸੁਪਰੀਮ ਕੋਰਟ ਜਾਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ 'ਦੇਸ਼ ਦੇ ਨਾਂ ਨੂੰ ਲੈ ਕੇ ਆਪਣੇ ਸੰਵਿਧਾਨ ਨਾਲ ਛੇੜਛਾੜ ਕਰਨ ਦਾ ਮੌਕਾ ਭਾਜਪਾ ਦੀ ਐੱਨਡੀਏ ਨੂੰ ਖ਼ੁਦ ਵਿਰੋਧੀ ਧਿਰ ਨੇ ਸੋਚੀ ਸਮਝੀ ਰਣਨੀਤੀ ਤਹਿਤ ਆਪਣੇ ਗਠਜੋੜ ਦਾ ਨਾਂ INDIA ਰੱਖ ਕੇ ਦਿੱਤਾ ਹੈ। ਇਹ ਵੀ ਕਿਹਾ ਜਾ ਸਕਦਾ ਹੈ ਕਿ ਇਹ ਸਭ ਕੁਝ ਸੱਤਾਧਾਰੀ ਤੇ ਵਿਰੋਧੀ ਧਿਰ ਅੰਦਰੂਨੀ ਤੌਰ 'ਤੇ ਮਿਲੀਭੁਗਤ ਨਾਲ ਕਰ ਰਹੇ ਹੋਣ। ਇਸ ਦੀ ਵੀ ਸ਼ੰਕਾ ਹੈ।
DC honours badminton player with medal
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ