ਹਰਿਆਣਾ ਦੇ ਨੂਹ 'ਚ 28 ਅਗਸਤ ਤੱਕ ਮੋਬਾਈਲ ਇੰਟਰਨੈੱਟ ਸੇਵਾ ਮੁਅੱਤਲ.......
ਹਰਿਆਣਾ ਦੇ ਨੂਹ ਜ਼ਿਲ੍ਹੇ ਵਿੱਚ ਇੱਕ ਵਾਰ ਫਿਰ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਪ੍ਰਸ਼ਾਸਨ ਵੱਲੋਂ ਇਹਤਿਆਤ ਵਜੋਂ ਇਹ ਫੈਸਲਾ ਲਿਆ ਗਿਆ ਹੈ। ਦਰਅਸਲ, 28 ਅਗਸਤ ਨੂੰ ਵਿਸ਼ਵ ਹਿੰਦੂ ਪ੍ਰੀਸ਼ਦ (ਵੀਐਚਪੀ) ਵੱਲੋਂ ਮੁੜ ਬ੍ਰਿਜ ਮੰਡਲ ਯਾਤਰਾ ਕੱਢਣ ਦਾ ਐਲਾਨ ਕੀਤਾ ਗਿਆ ਸੀ। ਹਾਲਾਂਕਿ ਪ੍ਰਸ਼ਾਸਨ ਤੋਂ ਇਜਾਜ਼ਤ ਨਹੀਂ ਮਿਲ ਸਕੀ।
ਹਾਲ ਹੀ 'ਚ ਨੂਹ ਪ੍ਰਸ਼ਾਸਨ ਵੱਲੋਂ ਯਾਤਰਾ ਮੁਲਤਵੀ ਕਰਨ ਦੀ ਗੱਲ ਚੱਲੀ ਸੀ ਪਰ ਹਿੰਦੂ ਸੰਗਠਨ ਫਿਰ ਤੋਂ ਸ਼ੋਭਾ ਯਾਤਰਾ ਕੱਢਣ 'ਤੇ ਅੜੇ ਹੋਏ ਹਨ।
ਇਸ ਕਾਰਨ ਕੱਲ੍ਹ ਨੂਹ ਦੇ ਡਿਪਟੀ ਕਮਿਸ਼ਨਰ ਨੇ ਗ੍ਰਹਿ ਵਿਭਾਗ ਨੂੰ ਪੱਤਰ ਲਿਖ ਕੇ ਨੂਹ ਵਿੱਚ ਇੰਟਰਨੈੱਟ ਸੇਵਾ ਅਤੇ ਬਲਕ ਮੈਸੇਜ ਬੰਦ ਕਰਨ ਦੀ ਸਿਫ਼ਾਰਸ਼ ਕੀਤੀ ਸੀ, ਜਿਸ ਤੋਂ ਬਾਅਦ ਅੱਜ ਹਰਿਆਣਾ ਦੇ ਗ੍ਰਹਿ ਸਕੱਤਰ ਵੱਲੋਂ 26 ਅਗਸਤ ਤੋਂ 28 ਅਗਸਤ ਤੱਕ ਇੰਟਰਨੈੱਟ ਸੇਵਾ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।
ਜ਼ਿਕਰਯੋਗ ਹੈ ਕਿ 31 ਜੁਲਾਈ ਨੂੰ ਹਿੰਦੂ ਸੰਗਠਨਾਂ ਵੱਲੋਂ ਕੱਢੀ ਗਈ ਬ੍ਰਜਮੰਡਲ ਯਾਤਰਾ ਦੌਰਾਨ ਹਿੰਸਕ ਝੜਪਾਂ ਹੋਈਆਂ ਸਨ, ਜਿਸ 'ਚ 6 ਲੋਕਾਂ ਦੀ ਮੌਤ ਹੋ ਗਈ ਸੀ। ਇਸ ਸਬੰਧੀ ਪੁਲਿਸ ਦੀ ਗ੍ਰਿਫ਼ਤਾਰੀ ਮੁਹਿੰਮ ਲਗਾਤਾਰ ਜਾਰੀ ਹੈ। ਹੁਣ ਤੱਕ 292 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।
DC honours badminton player with medal
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ