ਨਾਗਪੁਰ ਹਿੰਸਾ: ਗ੍ਰਿਫ਼ਤਾਰੀਆਂ ਦੀ ਗਿਣਤੀ 105 ਤੱਕ ਪਹੁੰਚੀ, ਤਿੰਨ ਹੋਰ ਐਫਆਈਆਰ ਦਰਜ
ਨਾਗਪੁਰ, 22 ਮਾਰਚ
ਇਸ ਹਫ਼ਤੇ ਦੇ ਸ਼ੁਰੂ ਵਿਚ ਨਾਗਪੁਰ ’ਚ ਹੋਈ ਹਿੰਸਾ ਦੇ ਸਬੰਧ ਵਿੱਚ ਘੱਟੋ-ਘੱਟ 14 ਹੋਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਸ ਨਾਲ ਗ੍ਰਿਫ਼ਤਾਰੀਆਂ ਦੀ ਕੁੱਲ ਗਿਣਤੀ 105 ਹੋ ਗਈ ਹੈ। ਇਕ ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ ਸ਼ੁੱਕਰਵਾਰ ਨੂੰ 10 ਨਾਬਾਲਗਾਂ ਸਮੇਤ 14 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਅਧਿਕਾਰੀ ਨੇ ਕਿਹਾ ਕਿ ਇਸ ਘਟਨਾ ਦੇ ਸਬੰਧ ਵਿੱਚ ਤਿੰਨ ਹੋਰ ਐੱਫਆਈਆਰ ਦਰਜ ਕੀਤੀਆਂ ਗਈਆਂ ਹਨ।
ਜ਼ਿਕਰਯੋਗ ਹੈ ਕਿ 17 ਮਾਰਚ ਨੂੰ ਨਾਗਪੁਰ ਦੇ ਕਈ ਹਿੱਸਿਆਂ ਵਿਚ ਵੱਡੇ ਪੱਧਰ ’ਤੇ ਪੱਥਰਬਾਜ਼ੀ ਅਤੇ ਅੱਗਜ਼ਨੀ ਦੀਆਂ ਖ਼ਬਰਾਂ ਆਈਆਂ ਸਨ ਕਿਉਂਕਿ ਵਿਸ਼ਵ ਹਿੰਦੂ ਪਰੀਸ਼ਦ (ਵੀਐਚਪੀ) ਵੱਲੋਂ ਮੁਗਲ ਸਮਰਾਟ ਔਰੰਗਜ਼ੇਬ ਦੇ ਮਕਬਰੇ ਨੂੰ ਹਟਾਉਣ ਦੀ ਮੰਗ ਕਰਦੇ ਹੋਏ ਕੀਤੇ ਗਏ ਵਿਰੋਧ ਪ੍ਰਦਰਸ਼ਨਾਂ ਦੌਰਾਨ ਪਵਿੱਤਰ ਸ਼ਿਲਾਲੇਖਾਂ ਵਾਲਾ ਚਾਦਰ ਸਾੜਿਆ ਗਿਆ ਸੀ। ਨਾਗਪੁਰ ਪੁਲੀਸ ਕਮਿਸ਼ਨਰ ਰਵਿੰਦਰ ਕੁਮਾਰ ਸਿੰਘਲ ਨੇ ਕਿਹਾ ਦੰਗਿਆਂ ਦੇ ਸਬੰਧ ਵਿੱਚ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਤੋਂ 14 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਤਿੰਨ ਹੋਰ ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਕੁਝ ਹਿੱਸਿਆਂ ਤੋਂ ਕਰਫਿਊ ਹਟਾਉਣ ਦਾ ਫੈਸਲਾ ਉੱਚ-ਪੱਧਰੀ ਸਮੀਖਿਆ ਮੀਟਿੰਗ ਤੋਂ ਬਾਅਦ ਕੀਤਾ ਜਾਵੇਗਾ।
DC honours badminton player with medal
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ