ਉਨ੍ਹਾਂ ਅੱਜ ਸਵੇਰੇ ‘ਐਕਸ’ ’ਤੇ ਆਪਣੇ ਦਿੱਲੀ ਦੌਰੇ ਦੀ ਤਸਵੀਰ ਸਾਂਝੀ ਕੀਤੀ ਹੈ। ਸਿੱਧੂ ਨੇ ਤਸਵੀਰ ਨਾਲ ਲਿਖਿਆ, ‘‘ਅੱਜ ਉਨ੍ਹਾਂ ਨਾਲ ਦਿੱਲੀ ਵਿੱਚ ਮੁਲਾਕਾਤ ਹੋਈ। ਅੱਗੇ ਦੇ ਰਾਹ ’ਤੇ ਹਾਂ-ਪੱਖੀ ਚਰਚਾ ਹੋਈ।’’ ਕੱਲ੍ਹ ਸਿੱਧੂ ਨੇ ਆਪਣੇ ਸੋਸ਼ਲ ਮੀਡੀਆ ਖਾਤੇ ’ਤੇ 10 ਸਕਿੰਟਾਂ ਦੀ ਵੀਡੀਓ ਸਾਂਝੀ ਕੀਤੀ ਸੀ, ਜਿਸ ਵਿੱਚ ਉਨ੍ਹਾਂ ਨੇ ਇੱਕ ਸ਼ੇਅਰ ਸੁਣਾ ਕੇ ਵਿਰੋਧੀਆਂ ਵੱਲ ਇਸ਼ਾਰਾ ਕੀਤਾ ਸੀ।
ਉਥੇ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਦਿਨ ਚੰਡੀਗੜ੍ਹ ਵਿੱਚ ਇਕ ਸਮਾਗਮ ਦੌਰਾਨ ਨਵਜੋਤ ਸਿੱਧੂ ’ਤੇ ਵਿਅੰਗ ਕੱਸਿਆ ਸੀ। ਇਸ ਮੌਕੇ ਉਨ੍ਹਾਂ ਨੇ ਨਵਜੋਤ ਸਿੱਧੂ ਦੀ ਤੁਲਨਾ ਇੱਕ ਵਿਆਹ ਵਿੱਚ ਦਿੱਤੇ ਜਾਂਦੇ ਸੂਟ ਨਾਲ ਕੀਤੀ ਸੀ।
DC honours badminton player with medal
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ