ਪਾਕਿਸਤਾਨ ਸਮਰਥਿਤ ਲਸ਼ਕਰ ਫਰੰਟ ਨੇ ਲਈ ਮਾਤਾ ਵੈਸ਼ਣੋ ਦੇਵੀ ਜਾ ਰਹੀ ਬੱਸ 'ਤੇ ਅੱਤਵਾਦੀ ਹਮਲੇ ਦੀ ਜ਼ਿੰਮੇਵਾਰੀ
ਨੈਸ਼ਨਲ - ਪਾਕਿਸਤਾਨ ਸਮਰਥਿਤ ਦਿ ਰੈਜ਼ਿਸਟੈਂਸ ਫਰੰਟ (ਟੀ.ਆਰ.ਐੱਫ.) ਨੇ ਐਤਵਾਰ ਨੂੰ ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲੇ 'ਚ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਇਕ ਬੱਸ 'ਤੇ ਅੱਤਵਾਦੀ ਹਮਲੇ ਦੀ ਜ਼ਿੰਮੇਵਾਰੀ ਲਈ ਹੈ, ਜਿਸ 'ਚ 10 ਲੋਕ ਮਾਰੇ ਗਏ ਸਨ ਅਤੇ 33 ਹੋਰ ਜ਼ਖਮੀ ਹੋ ਗਏ ਸਨ। ਅੱਤਵਾਦੀਆਂ ਦੀ ਭਾਲ ਲਈ ਵੱਡੇ ਪੱਧਰ 'ਤੇ ਤਲਾਸ਼ੀ ਮੁਹਿੰਮ ਚਲਾਈ ਗਈ ਹੈ। ਖੇਤਰ 'ਚ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ, ਗ੍ਰਹਿ ਮੰਤਰਾਲੇ ਦੇ ਸੂਤਰਾਂ ਦਾ ਕਹਿਣਾ ਹੈ ਕਿ ਇਸ ਹਮਲੇ ਦੀ ਜਾਂਚ ਦਾ ਕੰਮ ਨੈਸ਼ਨਲ ਜਾਂਚ ਏਜੰਸੀ (ਐੱਨਆਈਏ) ਨੂੰ ਸੌਂਪਿਆ ਗਿਆ ਹੈ।
ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਬੱਸ ਸ਼ਿਵ ਖੋੜੀ ਮੰਦਰ ਤੋਂ ਮਾਤਾ ਵੈਸ਼ਨੋ ਦੇਵੀ ਮੰਦਰ ਦੇ ਆਧਾਰ ਕੈਂਪ ਕੱਟੜਾ ਵੱਲ ਜਾ ਰਹੀ ਸੀ। ਨੇੜੇ ਦੇ ਜੰਗਲ 'ਚ ਲੁਕੇ ਅੱਤਵਾਦੀਆਂ ਨੇ ਗੱਡੀ 'ਤੇ ਹਮਲਾ ਕਰ ਦਿੱਤਾ ਅਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਬੱਸ ਡਰਾਈਵਰ ਨੂੰ ਗੋਲੀ ਲੱਗ ਗਈ ਅਤੇ ਉਸ ਨੇ ਵਾਹਨ ਤੋਂ ਕੰਟਰੋਲ ਗੁਆ ਦਿੱਤਾ, ਜਿਸ ਕਾਰਨ ਬੱਸ ਖੱਡ 'ਚ ਡਿੱਗ ਗਈ। ਦੱਸ ਦੇਈਏ ਕਿ ਭਾਰਤ ਨੇ 2023 'ਚ ਦ ਰੇਜ਼ਿਸਟੈਂਸ ਫਰੰਟ ਨੂੰ ਅੱਤਵਾਦੀ ਸੰਗਠਨ ਘੋਸ਼ਿਤ ਕੀਤਾ ਸੀ। ਇਸ ਦੀ ਸਥਾਪਨਾ ਜੰਮੂ ਅਤੇ ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਧਾਰਾ 370 ਨੂੰ ਖ਼ਤਮ ਕਰਨ ਤੋਂ ਬਾਅਦ ਕੀਤੀ ਗਈ ਸੀ ਅਤੇ ਇਹ ਦਰਜਨਾਂ ਅੱਤਵਾਦੀ ਹਮਲਿਆਂ 'ਚ ਸ਼ਾਮਲ ਰਿਹਾ ਹੈ। ਸੂਤਰਾਂ ਨੇ ਦੱਸਿਆ ਕਿ ਰਿਆਸੀ ਬੱਸ ਹਮਲੇ 'ਚ 2 ਤੋਂ 3 ਅੱਤਵਾਦੀ ਸ਼ਾਮਲ ਸਨ। ਅੱਤਵਾਦੀ ਉਸੇ ਗਰੁੱਪ ਦਾ ਹਿੱਸਾ ਹਨ ਜਿਸ ਨੇ ਪਿਛਲੇ ਮਹੀਨੇ ਰਾਜੌਰੀ ਅਤੇ ਪੁੰਛ ਵਿਚ ਹੋਰ ਹਮਲੇ ਕੀਤੇ ਸਨ। ਅੱਤਵਾਦੀ ਜੰਗਲਾਂ ਵਿਚ ਲੁਕੇ ਹੋਏ ਸਨ ਅਤੇ ਐਤਵਾਰ ਨੂੰ ਬੱਸ 'ਤੇ ਹਮਲਾ ਕਰ ਦਿੱਤਾ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ
77 ਸਾਲ ਦੀ ਹੋਈ 'ਡਰੀਮ ਗਰਲ', ਜਾਣੋ ਕਿਹੋ ਜਿਹਾ ਰਿਹਾ ਫ਼ਿਲਮਾਂ ਤੋਂ ਲੈ ਕੇ ਸੰਸਦ ਤੱਕ ਦਾ ਸਫ਼ਰ