ਪਾਕਿਸਤਾਨ ਨੇ ਸ਼ਾਂਤੀ ਦੇ ਹਰ ਯਤਨ ਦਾ ਜਵਾਬ ਦੁਸ਼ਮਣੀ ਨਾਲ ਦਿੱਤਾ: ਮੋਦੀ
ਨਵੀਂ ਦਿੱਲੀ, 16 ਮਾਰਚ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਭਾਰਤ ਤਰਫੋਂ ਸ਼ਾਂਤੀ ਦੇ ਹਰ ਨੇਕ ਯਤਨ ਦਾ ਜਵਾਬ ਪਾਕਿਸਤਾਨ ਵੱਲੋਂ ਦੁਸ਼ਮਣੀ ਅਤੇ ਵਿਸ਼ਵਾਸਘਾਤ ਨਾਲ ਦਿੱਤਾ ਗਿਆ। ਉਨ੍ਹਾਂ ਉਮੀਦ ਪ੍ਰਗਟ ਕੀਤੀ ਕਿ ਉਸ (ਪਾਕਿਸਤਾਨ) ਨੂੰ ਸੁਮੱਤ ਆਵੇਗੀ ਅਤੇ ਉਹ ਸ਼ਾਂਤੀ ਦਾ ਰਾਹ ਅਪਣਾਏਗਾ। ਲੈਕਸ ਫਰਿੱਡਮੈਨ ਨਾਲ ਇੱਕ ਪੋਡਕਾਸਟ ਵਿੱਚ ਉਨ੍ਹਾਂ ਕਿਹਾ ਕਿ ਭਾਰਤੀ ਵੈਦਿਕ ਸੰਤਾਂ ਅਤੇ ਸਵਾਮੀ ਵਿਵੇਕਾਨੰਦ ਨੇ ਜੋ ਵੀ ਸਿਖਾਇਆ ਹੈ, ਰਾਸ਼ਟਰੀ ਸਵੈਮ-ਸੇਵਕ ਸੰਘ (ਆਰਐੱਸਐੱਸ) ਵੀ ਉਹੀ ਸਿਖਾਉਂਦਾ ਹੈ। ਫਰਿੱਡਮੈਨ ਨਾਲ ਇੱਕ ਪੌਡਕਾਸਟ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਅਤੇ ਦੁਨੀਆ ਬਾਰੇ ਖੁੱਲ੍ਹ ਕੇ ਵਿਚਾਰ ਪ੍ਰਗਟਾਏ।
ਚੀਨ ਨਾਲ ਸਬੰਧਾਂ ਬਾਰੇ ਪ੍ਰਧਾਨ ਮੰਤਰੀ ਨੇ ਮਤਭੇਦਾਂ ਦੀ ਥਾਂ ’ਤੇ ਵਾਰਤਾ ਨੂੰ ਤਰਜੀਹ ਦਿੱਤੀ ਅਤੇ ਕਿਹਾ ਕਿ ਭਾਰਤ ਅਤੇ ਚੀਨ ਵਿਚਕਾਰ ਮਤਭੇਦ ਸੁਭਾਵਿਕ ਹਨ ਪਰ ਮਜ਼ਬੂਤ ਸਹਿਯੋਗ ਦੋਵੇਂ ਗੁਆਂਢੀਆਂ ਦੇ ਹਿੱਤ ਅਤੇ ਆਲਮੀ ਸਥਿਰਤਾ ਲਈ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਦੋਵੇਂ ਮੁਲਕ ਅਸਲ ਕੰਟਰੋਲ ਰੇਖਾ ’ਤੇ 2020 ਤੋਂ ਪਹਿਲਾਂ ਦੇ ਹਾਲਾਤ ਬਹਾਲ ਕਰਨ ਲਈ ਰਲ ਕੇ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਦੋਵੇਂ ਮੁਲਕਾਂ ਵਿਚਕਾਰ ਸਿਹਤਮੰਦ ਮੁਕਾਬਲੇਬਾਜ਼ੀ ਨੂੰ ਟਕਰਾਅ ਦਾ ਰੂਪ ਨਹੀਂ ਲੈਣਾ ਚਾਹੀਦਾ ਹੈ। ਰੂਸ ਅਤੇ ਯੂਕਰੇਨ ਜੰਗ ਦਾ ਜ਼ਿਕਰ ਕਰਦਿਆਂ ਮੋਦੀ ਨੇ ਕਿਹਾ ਕਿ ਦੋਵੇਂ ਮੁਲਕ ਜਦੋਂ ਵਾਰਤਾ ਲਈ ਅੱਗੇ ਆਉਣਗੇ ਤਾਂ ਮਸਲੇ ਦਾ ਹੱਲ ਨਿਕਲ ਆਵੇਗਾ। ਉਨ੍ਹਾਂ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਅਤੇ ਯੂਕਰੇਨੀ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਨਾਲ ਚੰਗੇ ਸਬੰਧ ਹੋਣ ਦਾ ਵੀ ਦਾਅਵਾ ਕੀਤਾ। ਮੋਦੀ ਨੇ ਕਿਹਾ ਕਿ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਆਪਣੇ ਦੂਜੇ ਕਾਰਜਕਾਲ ’ਚ ਪੂਰੀ ਤਿਆਰੀ ਨਾਲ ਆਏ ਹਨ। ਉਨ੍ਹਾਂ ਕਿਹਾ ਕਿ ਟਰੰਪ ਨਾਲ ਆਪਸੀ ਵਿਸ਼ਵਾਸ ਦੀ ਸਾਂਝ ਹੈ ਕਿਉਂਕਿ ਉਹ ਦੋਵੇਂ ਕੌਮੀ ਹਿੱਤਾਂ ਨੂੰ ਤਰਜੀਹ ਦੇ ਰਹੇ ਹਨ। ਤਿੰਨ ਘੰਟੇ ਤੋਂ ਵੱਧ ਸਮੇਂ ਦੀ ਵਾਰਤਾ ਦੌਰਾਨ ਮੋਦੀ ਨੇ ਕਿਹਾ, “ਮੈਂ 2014 ’ਚ ਹਲਫ਼ਦਾਰੀ ਸਮਾਗਮ ਲਈ ਆਪਣੇ ਪਾਕਿਸਤਾਨੀ ਹਮਰੁਤਬਾ ਨਵਾਜ਼ ਸ਼ਰੀਫ਼ ਨੂੰ ਇਸ ਆਸ ਨਾਲ ਉਚੇਚੇ ਤੌਰ ’ਤੇ ਸੱਦਾ ਦਿੱਤਾ ਸੀ ਕਿ ਦੋਵੇਂ ਮੁਲਕਾਂ ’ਚ ਨਵੇਂ ਸਿਰੇ ਤੋਂ ਸ਼ਾਂਤੀ ਦਾ ਮਾਹੌਲ ਬਣ ਸਕੇ। ਮੇਰਾ ਮੰਨਣਾ ਹੈ ਕਿ ਪਾਕਿਸਤਾਨ ਦੇ ਲੋਕ ਵੀ ਸ਼ਾਂਤੀ ਚਾਹੁੰਦੇ ਹਨ ਕਿਉਂਕਿ ਉਹ ਵੀ ਟਕਰਾਅ, ਅਸ਼ਾਂਤੀ ਅਤੇ ਦਹਿਸ਼ਤ ਵਿੱਚ ਰਹਿੰਦਿਆਂ ਥੱਕ ਚੁੱਕੇ ਹੋਣਗੇ, ਜਿੱਥੇ ਬੱਚੇ ਵੀ ਮਾਰੇ ਜਾਂਦੇ ਹਨ ਅਤੇ ਅਣਗਿਣਤ ਜ਼ਿੰਦਗੀਆਂ ਤਬਾਹ ਹੋ ਜਾਂਦੀਆਂ ਹਨ।’’
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ
77 ਸਾਲ ਦੀ ਹੋਈ 'ਡਰੀਮ ਗਰਲ', ਜਾਣੋ ਕਿਹੋ ਜਿਹਾ ਰਿਹਾ ਫ਼ਿਲਮਾਂ ਤੋਂ ਲੈ ਕੇ ਸੰਸਦ ਤੱਕ ਦਾ ਸਫ਼ਰ