Bajinder Pastor: ਬਲਾਤਕਾਰੀ ਪਾਸਟਰ ਬਜਿੰਦਰ ਸਿੰਘ ਨੂੰ ਉਮਰ ਕੈਦ ਦੀ ਸਜ਼ਾ
ਮੁਹਾਲੀ, 1 ਅਪਰੈਲ
ਇੱਥੋਂ ਦੀ ਅਦਾਲਤ ਨੇ 2018 ਦੇ ਜਬਰ ਜਨਾਹ ਮਾਮਲੇ ਵਿਚ ਪਾਦਰੀ ਬਜਿੰਦਰ ਸਿੰਘ ਨੂੰ ਉਮਰ ਕੈਦ ਸਜ਼ਾ ਸੁਣਾਈ ਹੈ। ਇਸ ਤੋਂ ਪਹਿਲਾਂ 28 ਮਾਰਚ ਨੂੰ ਪਾਸਟਰ ਬਜਿੰਦਰ ਸਿੰਘ ਨੂੰ ਮੁਹਾਲੀ ਦੀ ਇੱਕ ਅਦਾਲਤ ਨੇ 2018 ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਦੋਸ਼ੀ ਪਾਇਆ ਹੈ ਤੇ ਐਲਨ ਕੀਤਾ ਸੀ ਕਿ ਉਸ ਨੂੰ ਸਜ਼ਾ ਪਹਿਲੀ ਅਪਰੈਲ ਨੂੰ ਸੁਣਾਈ ਜਾਵੇਗੀ। ਜ਼ਿਕਰਯੋਗ ਹੈ ਕਿ ਇਹ ਮਾਮਲਾ 2018 ਵਿਚ ਜ਼ੀਰਕਪੁਰ ਦੀ ਇਕ ਪੀੜਤਾ ਦੁਆਰਾ ਪਾਸਟਰ ਵਿਰੁੱਧ ਜ਼ਬਰ ਜਨਾਹ ਦੇ ਲਗਾਏ ਦੋਸ਼ ਨਾਲ ਸਬੰਧਤ ਹੈ, ਪੀੜਤਾ ਨੇ ਦੋਸ਼ ਲਗਾਇਆ ਸੀ ਕਿ ਪਾਸਟਰ ਨੇ ਉਸ ਨੂੰ ਵਿਦੇਸ਼ ਲਿਜਾਣ ਦੇ ਬਹਾਨੇ ਉਸ ਨਾਲ ਬਿਨਾਂ ਸਹਿਮਤੀ ਦੇ ਸਬੰਧ ਬਣਾਏ ਸਨ। ਉਸ ਨੇ ਦੋਸ਼ ਲਗਾਇਆ ਕਿ ਪਾਦਰੀ ਨੇ ਉਸਦੀ ਇਕ ਅਸ਼ਲੀਲ ਵੀਡੀਓ ਵੀ ਬਣਾਈ ਸੀ।
ਇਸ ਸਬੰਧੀ 20 ਅਪਰੈਲ 2018 ਨੂੰ ਜ਼ੀਰਕਪੁਰ ਪੁਲੀਸ ਸਟੇਸ਼ਨ ਵਿਚ ਆਈਪੀਸੀ ਅਤੇ ਆਈਟੀ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਇਕ ਐਫਆਈਆਰ ਦਰਜ ਕੀਤੀ ਗਈ ਸੀ। ਬਜਿੰਦਰ ਸਿੰਘ ਤੋਂ ਇਲਾਵਾ ਪੰਜ ਹੋਰਾਂ ( ਪਾਸਟਰ ਜਤਿੰਦਰ, ਪਾਸਟਰ ਅਕਬਰ, ਸੱਤਾਰ ਅਲੀ ਅਤੇ ਸੰਦੀਪ ਪਹਿਲਵਾਨ) ਨੂੰ ਵੀ ਇਸ ਮਾਮਲੇ ਵਿੱਚ ਨਾਮਜ਼ਦ ਕੀਤਾ ਗਿਆ ਸੀ।
DC honours badminton player with medal
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ