ਦੇਸ਼ ਦੇ ਪ੍ਰਮੁੱਖ ਸ਼ਹਿਰਾਂ 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ
ਸਥਾਨ ਪੈਟਰੋਲ ਡੀਜ਼ਲ
ਕੀਮਤ ਰੁਪਇਆ ਵਿਚ ਕੀਮਤ ਰੁਪਇਆ ਵਿਚ
ਦਿੱਲੀ 94.72 87.62
ਮੁੰਬਈ 103.44 89.97
ਕੋਲਕਾਤਾ 104.95 91.76
ਚੇਨਈ 100.75 92.34
ਨੋਇਡਾ 94.83 87.96
ਗੁਰੂਗ੍ਰਾਮ 95.19 88.05
ਬੈਂਗਲੁਰੂ 102.86 88.94
ਚੰਡੀਗੜ੍ਹ 94.24 82.40
ਹੈਦਰਾਬਾਦ 107.41 95.65
ਜੈਪੁਰ 104.88 90.36
ਪਟਨਾ 105.18 92.04
ਲਖਨਊ 94.65 87.76
SMS ਰਾਹੀਂ ਵੀ ਪਤਾ ਲਗਾ ਸਕਦੇ ਹੋ ਪੈਟਰੋਲ-ਡੀਜ਼ਲ ਦੀਆਂ ਕੀਮਤਾਂ
ਤੁਸੀਂ SMS ਰਾਹੀਂ ਵੀ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਬਾਰੇ ਜਾਣਕਾਰੀ ਲੈ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ RSP ਤੇ ਆਪਣੇ ਸ਼ਹਿਰ ਦਾ ਕੋਡ ਟਾਈਪ ਕਰਕੇ ਕੀਮਤ ਬਾਰੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸੇ ਤਰ੍ਹਾਂ BPCL ਗਾਹਕ RSP ਤੇ ਆਪਣੇ ਸ਼ਹਿਰ ਦਾ ਕੋਡ ਟਾਈਪ ਕਰਕੇ ਨੰਬਰ 9223112222 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਤੇ ਆਪਣੇ ਸ਼ਹਿਰ ਦਾ ਕੋਡ ਟਾਈਪ ਕਰਕੇ ਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਬਾਰੇ ਜਾਣਕਾਰੀ ਲੈ ਸਕਦੇ ਹਨ।
DC honours badminton player with medal
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ