ਅੱਜਕੱਲ ਮਾਪੇ ਆਪਣੇ ਸੁੱਖ ਅਤੇ ਸ਼ਾਂਤੀ ਲਈ ਛੋਟੇ ਬੱਚਿਆਂ ਨੂੰ ਮੋਬਾਈਲ ਫੋਨ ਵਰਤਣ ਲਈ ਦੇ ਦਿੰਦੇ ਹਨ, ਪਰ ਕਈ ਵਾਰ ਇਹ ਸੁਵਿੱਧਾ ਵੱਡੇ ਹਾਦਸੇ ਦਾ ਕਾਰਨ ਬਣ ਸਕਦੀ ਹੈ। ਇਸੇ ਤਰ੍ਹਾਂ ਦੀ ਇਕ ਦਰਦਨਾਕ ਘਟਨਾ ਪਿੰਡ ਸੰਗ ਢੇਸੀਆਂ ‘ਚ ਵਾਪਰੀ ਹੈ। ਜਿੱਥੇ ਇੱਕ ਬੱਚੇ ਦੇ ਹੱਥ ’ਚ ਮੋਬਾਈਲ ਫੋਨ ਫਟ ਗਿਆ।
ਇਸ ਸਬੰਧੀ ਪਰਿਵਾਰਕ ਮੈਂਬਰ ਛੋਟੂ ਯਾਦਵ ਨੇ ਦੱਸਿਆ ਕਿ ਉਨ੍ਹਾਂ ਦਾ 10 ਸਾਲਾਂ ਦਾ ਬੇਟਾ ਬਾਥਰੂਮ ਵਿੱਚ ਫੋਨ ਚਲਾ ਰਿਹਾ ਸੀ, ਇਸ ਦੌਰਾਨ ਅਚਾਨਕ ਮੋਬਾਈਲ ਹੱਥ ਵਿੱਚ ਹੀ ਬਲਾਸਟ ਕਰ ਗਿਆ। ਬਲਾਸਟ ਨਾਲ ਬੱਚੇ ਦਾ ਹੱਥ ਜਲ ਗਿਆ ਅਤੇ ਉਹ ਤੁਰੰਤ ਚੀਕਾਂ ਮਾਰਦਾ ਹੋਇਆ ਬਾਹਰ ਨਿਕਲਿਆ। ਜਦੋਂ ਮਾਤਾ ਬਾਥਰੂਮ ਵਿੱਚ ਦਾਖ਼ਲ ਹੋਈ ਤਾਂ ਉੱਥੇ ਫੋਨ ਪੂਰੀ ਤਰ੍ਹਾਂ ਸੜ ਕੇ ਖਾਕ ਹੋ ਚੁੱਕਾ ਸੀ।
ਬੱਚੇ ਦੇ ਪਿਤਾ ਨੇ ਕਿਹਾ ਕਿ “ਇਹ ਹਾਦਸਾ ਕਿਸੇ ਨਾਲ ਵੀ ਵਾਪਰ ਸਕਦਾ ਹੈ, ਇਸ ਲਈ ਮਾਪਿਆਂ ਨੂੰ ਚਾਹੀਦਾ ਹੈ ਕਿ ਬੱਚਿਆਂ ਨੂੰ ਮੋਬਾਈਲ ਦੇਣ ਦੀ ਬਜਾਏ ਖੇਡਾਂ ਤੇ ਬਾਹਰੀ ਗਤੀਵਿਧੀਆਂ ਵੱਲ ਉਤਸ਼ਾਹਿਤ ਕਰਨ।”ਇਹ ਮਾਮਲਾ ਮਾਪਿਆਂ ਲਈ ਇੱਕ ਵੱਡੀ ਸਿੱਖ ਹੈ ਕਿ ਬੱਚਿਆਂ ਨੂੰ ਮੋਬਾਈਲ ਫੋਨ ਦੀ ਅਤਿ ਵਰਤੋਂ ਤੋਂ ਬਚਾਇਆ ਜਾਵੇ ਅਤੇ ਉਨ੍ਹਾਂ ਦੀ ਸੁਰੱਖਿਆ ਨੂੰ ਸਭ ਤੋਂ ਪਹਿਲਾਂ ਰੱਖਿਆ ਜਾਵੇ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ
77 ਸਾਲ ਦੀ ਹੋਈ 'ਡਰੀਮ ਗਰਲ', ਜਾਣੋ ਕਿਹੋ ਜਿਹਾ ਰਿਹਾ ਫ਼ਿਲਮਾਂ ਤੋਂ ਲੈ ਕੇ ਸੰਸਦ ਤੱਕ ਦਾ ਸਫ਼ਰ