ਮੋਦੀ ਫਰਾਂਸ ਦੇ ਬੰਦਰਗਾਹ ਸ਼ਹਿਰ ਮਾਰਸੇਲੀ ਪਹੁੰਚੇ, ਨਵੇਂ ਕੌਂਸਲੇਟ ਜਨਰਲ ਦਾ ਉਦਘਾਟਨ ਕਰਨਗੇ
PM Modi : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੱਖਣੀ ਫਰਾਂਸ ਦੇ ਮਾਰਸੇਲੀ ਪਹੁੰਚੇ ਅਤੇ ਸੁਤੰਤਰਤਾ ਸੈਨਾਨੀ ਵੀਡੀ ਸਾਵਰਕਰ ਨੂੰ ਸ਼ਰਧਾਂਜਲੀ ਭੇਟ ਕੀਤੀ। ਮੋਦੀ ਨੇ ਮੰਗਲਵਾਰ ਰਾਤ (ਸਥਾਨਕ ਸਮਾਂ) ਉੱਥੇ ਪਹੁੰਚਣ ਤੋਂ ਬਾਅਦ ‘ਐਕਸ’ ’ਤੇ ਇੱਕ ਪੋਸਟ ਵਿੱਚ ਕਿਹਾ, “ਮੈਂ ਮਾਰਸੇਲ ਦੇ ਲੋਕਾਂ ਅਤੇ ਉਸ ਸਮੇਂ ਦੇ ਫਰਾਂਸੀਸੀ ਕਾਰਕੁਨਾਂ ਦਾ ਵੀ ਧੰਨਵਾਦ ਕਰਨਾ ਚਾਹੁੰਦਾ ਹਾਂ ਜਿਨ੍ਹਾਂ ਨੇ ਸਾਵਰਕਰ ਨੂੰ ਬ੍ਰਿਟਿਸ਼ਾਂ ਦੇ ਹਵਾਲੇ ਨਾ ਕਰਨ ਦੀ ਮੰਗ ਕੀਤੀ ਸੀ। ਵੀਰ ਸਾਵਰਕਰ ਦੀ ਬਹਾਦਰੀ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੀ ਹੈ।’’ ਪ੍ਰਧਾਨ ਮੰਤਰੀ ਦਾ ਮਾਰਸੇਲ ਪਹੁੰਚਣ ’ਤੇ ਭਾਰਤੀ ਪ੍ਰਵਾਸੀਆਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਇਕ ਪੋਸਟ ਵਿਚ ਸ੍ਰੀ ਮੋਦੀ ਨੇ ਕਿਹਾ, “ਰਾਸ਼ਟਰਪਤੀ ਮੈਕਰੌਂ ਅਤੇ ਮੈਂ ਥੋੜੀ ਦੇਰ ਪਹਿਲਾਂ ਮਾਰਸੇਲ ਪਹੁੰਚੇ। ਇਸ ਦੌਰੇ ਵਿੱਚ ਭਾਰਤ ਅਤੇ ਫਰਾਂਸ ਨੂੰ ਹੋਰ ਜੋੜਨ ਦੇ ਉਦੇਸ਼ ਨਾਲ ਮਹੱਤਵਪੂਰਨ ਪ੍ਰੋਗਰਾਮ ਹੋਣਗੇ ਅਤੇ ਉਦਘਾਟਨ ਕੀਤੇ ਜਾ ਰਹੇ ਭਾਰਤੀ ਵਣਜ ਦੂਤਘਰ ਦਾ ਲੋਕਾਂ ਨਾਲ ਸਬੰਧ ਹੋਰ ਡੂੰਘਾ ਹੋਵੇਗਾ। ਮੈਂ ਪਹਿਲੀ ਵਿਸ਼ਵ ਜੰਗ ਵਿੱਚ ਸ਼ਹੀਦ ਹੋਏ ਭਾਰਤੀ ਸੈਨਿਕਾਂ ਅਤੇ ਸ਼ਹੀਦਾਂ ਨੂੰ ਵੀ ਸ਼ਰਧਾਂਜਲੀ ਭੇਟ ਕਰਾਂਗਾ।” ਪ੍ਰਧਾਨ ਮੰਤਰੀ ਮੋਦੀ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੌਂ ਨਾਲ ਭਾਰਤ ਦੇ ਨਵੇਂ ਕੌਂਸਲੇਟ ਜਨਰਲ ਦਾ ਉਦਘਾਟਨ ਕਰਨ ਲਈ ਮਾਰਸੇਲ ਵਿੱਚ ਹਨ।
DC honours badminton player with medal
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ