ਸਰਵਣ ਸਿੰਘ ਪੰਧੇਰ ਸਣੇ 102 ਕਿਸਾਨ ਪਟਿਆਲਾ ਦੀ ਕੇਂਦਰੀ ਜੇਲ੍ਹ ’ਚ ਤਬਦੀਲ
ਪਟਿਆਲਾ, 20 ਮਾਰਚ
Punjab Farmers protest ਪੰਜਾਬ ਪੁਲੀਸ ਨੇ ਬੁੱਧਵਾਰ ਰਾਤੀਂ ਸ਼ੰਭੂ ਤੇ ਢਾਬੀ ਗੁੱਜਰਾਂ ਬਾਰਡਰ ਖਾਲੀ ਕਰਵਾਉਣ ਮੌਕੇ ਹਿਰਾਸਤ ਵਿੱਚ ਲਏ ਗਏ ਕਿਸਾਨ ਆਗੂ ਸਰਵਣ ਸਿੰਘ ਪੰਧੇੇਰ ਸਣੇ 102 ਕਿਸਾਨਾਂ ਨੂੰ ਲੰਘੀ ਅੱਧੀ ਰਾਤੀਂ ਕੇਂਦਰੀ ਜੇਲ੍ਹ ਪਟਿਆਲਾ ਤਬਦੀਲ ਕਰ ਦਿੱਤਾ ਗਿਆ ਹੈ। ਜੇਲ੍ਹ ਭੇਜੇ ਗਏ ਇਨ੍ਹਾਂ ਕਿਸਾਨ ਆਗੂਆਂ ਵਿੱਚ 12 ਮਹਿਲਾਵਾਂ ਵੀ ਸ਼ਾਮਲ ਹਨ। ਸ਼ੰਭੂ ਬਾਰਡਰ ’ਤੇ 13 ਮਹੀਨੇ ਚੱਲੇ ਕਿਸਾਨ ਮੋਰਚੇ ਦੀ ਅਗਵਾਈ ਕਰਨ ਵਾਲੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾਈ ਆਗੂ ਸਰਵਣ ਸਿੰਘ ਪੰਧੇਰ ਨੂੰ ਬੁੱਧਵਾਰ ਸ਼ਾਮੀਂ ਜ਼ੀਰਕਪੁਰ ਬੈਰੀਅਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ।
ਰਾਜੋਆਣਾ ਨੇ ਕਿਹਾ ਕਿ ਉਸ ਨੂੰ ਜੇਲ੍ਹ ਚ 31 ਸਾਲ ਹੋ ਗਏ ਹਨ ਅਤੇ ਲੰਬੇ ਸਮੇਂ ਤੋਂ ਫ਼ਾਂਸੀ ਦੀ ਸਜ਼ਾ ਦੇ ਸਬੰਧੀ ਆਖਰੀ ਫੈਸਲੇ ਦੀ ਉਡੀਕ ਵਿੱਚ ਹਨ। ਉਨ੍ਹਾਂ ਕਿਹਾ ਕਿ ਮੈਂ ਕਦੇ ਵੀ ਅਦਾਲਤ ਵਿੱਚ ਆਪਣੇ ਕੰਮ ਨੂੰ ਲੁਕਾਇਆ ਨਹੀਂ ਅਤੇ ਫਾਂਸੀ ਦੀ ਸਜ਼ਾ ਨੂੰ ਵੀ ਸਵੀਕਾਰਿਆ ਹੈ।
DC honours badminton player with medal
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।