ਪੰਜਾਬ ’ਚ ਸਰਕਾਰੀ ਬੱਸਾਂ ਦੀ ਹੜਤਾਲ ਹੋਈ ਖ਼ਤਮ; ਭਲਕੇ ਤੋਂ ਆਮ ਵਾਂਗ ਚੱਲਣਗੀਆਂ ਬੱਸਾਂ
Punjab Bus Strike Ended : ਪੰਜਾਬ ’ਚ ਸਰਕਾਰੀ ਬੱਸਾਂ ਦੀ ਹੜਤਾਲ ਖ਼ਤਮ ਹੋ ਗਈ ਹੈ। ਦੋ ਦਿਨਾਂ ਦੀ ਹੜਤਾਲ ਕਾਰਨ ਆਮ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਿਕ ਪੀਆਰਟੀਸੀ ਤੇ ਪਨਬੱਸ ਠੇਕਾ ਮੁਲਾਜ਼ਮ ਯੂਨੀਅਨ ਦੀ ਪ੍ਰਸ਼ਾਸਨ ਨਾਲ ਮੀਟਿੰਗ ਹੋਈ ਜਿਸ ਤੋਂ ਬਾਅਦ ਹੜਤਾਲ ਖਤਮ ਦਾ ਐਲਾਨ ਕੀਤਾ ਗਿਆ। ਇਨ੍ਹਾਂ ਹੀ ਨਹੀਂ ਮੀਟਿੰਗ ’ਚ ਮੁਲਾਜ਼ਮ ਦੀ ਸੀਐੱਮ ਭਗਵੰਤ ਮਾਨ ਦੇ ਨਾਲ ਮੀਟਿੰਗ ਵੀ ਤੈਅ ਹੋਈ ਹੈ। ਜੋ ਕਿ 15 ਜਨਵਰੀ ਨੂੰ ਹੋਵੇਗੀ।
ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕੱਚੇ ਕੰਮ ਨਾਲ ਖੁਦ ਵਾਅਦਾ ਕੀਤਾ ਸੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੇ ਵਿਚੋਲਗੀ ਸਿਸਟਮ ਖਤਮ ਕੀਤਾ ਜਾਵੇਗਾ ਕਿਲੋਮੀਟਰ ਸਕੀਮਾਂ ਨੂੰ ਬੰਦ ਕਰਕੇ ਨਵੀਆਂ ਬੱਸਾਂ ਪਾ ਕੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ ਅਤੇ ਵਿਭਾਗ ਵਿੱਚ ਠੇਕੇਦਾਰੀ ਸਿਸਟਮ ਪੂਰਨ ਰੂਪ ਵਿੱਚ ਖਤਮ ਹੋਵੇਗਾ ਪਰ ਅੱਜ ਢਾਈ ਸਾਲ ਬੀਤਣ ਦੇ ਬਾਵਜੂਦ ਵੀ ਸਰਕਾਰ ਨੇ ਕਿਸੇ ਮੰਗ ਵੱਲ ਧਿਆਨ ਨਹੀਂ ਦਿੱਤਾ ਵਾਰ-ਵਾਰ ਮੀਟਿੰਗਾਂ ਦੇਣ ਦੇ ਬਾਵਜੂਦ ਵੀ ਕੋਈ ਮਸਲਾ ਹੱਲ ਨਹੀਂ ਹੋਇਆ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ
77 ਸਾਲ ਦੀ ਹੋਈ 'ਡਰੀਮ ਗਰਲ', ਜਾਣੋ ਕਿਹੋ ਜਿਹਾ ਰਿਹਾ ਫ਼ਿਲਮਾਂ ਤੋਂ ਲੈ ਕੇ ਸੰਸਦ ਤੱਕ ਦਾ ਸਫ਼ਰ