ਪੰਜਾਬ ਨੇ ਹੜ੍ਹ ਪੀੜਤਾਂ ਲਈ ਮੁਆਵਜ਼ਾ ਰਾਸ਼ੀ ਦੋਗੁਣੀ ਕਰਨ ਲਈ ਕੇਂਦਰੀ ਟੀਮ ਤੋਂ ਨਿਯਮਾਂ ਵਿੱਚ ਮੰਗੀ ਛੋਟ
ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਕੇਂਦਰੀ ਟੀਮ ਅੱਗੇ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਪੂਰਤੀ ਕਰਨ ਲਈ ਪੀੜਤਾਂ ਦੀ ਕੀਤੀ ਜਾਣ ਵਾਲੀ ਮਦਦ ਦੇ ਨਿਯਮਾਂ ਵਿੱਚ ਛੋਟ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਹਿਲਾਂ ਹੀ ਕੇਂਦਰੀ ਗ੍ਰਹਿ ਮੰਤਰੀ ਨੂੰ ਪੱਤਰ ਲਿਖ ਕੇ ਦੱਸਿਆ ਗਿਆ ਹੈ ਕਿ ਪੀੜਤਾਂ ਨੂੰ ਮੁਆਵਜ਼ਾ ਦੇਣ ਲਈ ਸੂਬੇ ਦੇ ਆਫ਼ਤਨ ਰਾਹਤ ਫੰਡਾਂ ਵਿੱਚ ਕੋਈ ਕਮੀ ਨਹੀਂ, ਸਿਰਫ ਨੁਕਸਾਨ ਦੀ ਪੂਰਤੀ ਕਰਨ ਦੇ ਨਿਯਮਾਂ ਵਿੱਚ ਤਬਦੀਲੀ ਦੀ ਲੋੜ ਹੈ ਤਾਂ ਜੋ ਲੋਕਾਂ ਦੇ ਨੁਕਸਾਨ ਦੀ ਪੂਰੀ ਭਰਪਾਈ ਹੋ ਸਕੇ। ਪੰਜਾਬ ਨੇ ਜਾਨੀ-ਮਾਲੀ ਨੁਕਸਾਨ ਲਈ ਮੁਆਵਜ਼ਾ ਰਾਸ਼ੀ ਨੂੰ ਵਧਾਉਣ ਦੀ ਮੰਗ ਕੀਤੀ ਹੈ।
ਪੰਜਾਬ ਤੇ ਪਹਾੜੀ ਇਲਾਕਿਆਂ ਵਿੱਚ ਨਿਰੰਤਰ ਮੋਹਲੇਧਾਰ ਮੀਂਹ ਕਾਰਨ ਸੂਬੇ ਵਿੱਚ ਆਏ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਜ਼ਮੀਨੀ ਪੱਧਰ ਉਤੇ ਜਾਇਜ਼ਾ ਲੈਣ ਲਈ ਪੰਜਾਬ ਦੇ ਦੌਰੇ ਉਤੇ ਆਈ ਸੱਤ ਮੈਂਬਰੀ ਅੰਤਰ ਮੰਤਰਾਲਾ ਕੇਂਦਰੀ ਟੀਮ ਨੇ ਵੱਖ-ਵੱਖ ਜ਼ਿਲਿਆਂ ਦਾ ਦੌਰਾ ਕਰਨ ਤੋਂ ਬਾਅਦ ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਸਕੱਤਰ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਵਿਭਾਗ-ਵਾਰ ਹੜ੍ਹਾਂ ਦੇ ਹੋਏ ਨੁਕਸਾਨ ਦੀ ਪੇਸ਼ਕਾਰੀ ਦਿਖਾਉਣ ਤੋਂ ਬਾਅਦ ਮੁੱਖ ਸਕੱਤਰ ਨੇ ਕੇਂਦਰੀ ਟੀਮ ਨੂੰ ਵਿਸਥਾਰਤ ਰਿਪੋਰਟ ਸੌਂਪੀ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ
77 ਸਾਲ ਦੀ ਹੋਈ 'ਡਰੀਮ ਗਰਲ', ਜਾਣੋ ਕਿਹੋ ਜਿਹਾ ਰਿਹਾ ਫ਼ਿਲਮਾਂ ਤੋਂ ਲੈ ਕੇ ਸੰਸਦ ਤੱਕ ਦਾ ਸਫ਼ਰ