ਪੰਜਾਬੀ ਗਾਇਕ Sukh-E ਨੇ ਸਾਂਝੀਆਂ ਕੀਤੀਆਂ ਆਪਣੇ ਵਿਆਹ ਦੀਆਂ ਅਣਦੇਖੀਆਂ ਤਸਵੀਰਾਂ

ਵਿਆਹ ਦੀਆਂ ਤਸਵੀਰਾਂ ਅਤੇ ਵੀਡੀਓਜ਼ ਇੰਟਰਨੈਟ 'ਤੇ ਵਾਇਰਲ ਹੋ ਰਹੀਆਂ ਹਨ, ਜਿੱਥੇ ਦੋਹਾਂ ਦੀ ਜੋੜੀ ਨੂੰ ਲੋਕ ਖੂਬ ਪਸੰਦ ਕਰ ਰਹੇ ਹਨ। Sukh-E ਦਾ ਵਿਆਹ ਸਿੱਖ ਅਤੇ ਵਿਦੇਸ਼ੀ ਦੋਹਾਂ ਰੀਤੀ-ਰਿਵਾਜ਼ਾਂ ਨਾਲ ਹੋਇਆ। ਜੋ Sukh-E ਨੇ ਆਪਣੇ ਇੰਸਟਾਗ੍ਰਾਮ 'ਤੇ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਉਹ ਸਿੱਖ ਰੀਤੀ-ਰਿਵਾਜ ਨਾਲ ਹੋਏ ਵਿਆਹ ਦੀਆਂ ਹਨ, ਜਿਨ੍ਹਾਂ ਵਿਚ Sukh-E ਕ੍ਰੀਮ ਰੰਗ ਦੀ ਸ਼ੇਰਵਾਨੀ ਅਤੇ ਲਾਲ ਦਸਤਾਰ ਵਿੱਚ ਬਹੁਤ ਸ਼ਾਨਦਾਰ ਲੱਗ ਰਹੇ ਹਨ, ਜਦਕਿ ਐਲਾ ਵੀ ਲਾਲ ਲਹਿੰਗੇ, ਕਲੀਰੇ, ਚੂੜੇ, ਅਤੇ ਮਾਂਗਟੀਕੇ ਵਿਚ ਬਹੁਤ ਖੂਬਸੂਰਤ ਲੱਗ ਰਹੀ ਸੀ।

ਇਸ ਖ਼ਾਸ ਮੌਕੇ 'ਤੇ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਕਈ ਵੱਡੇ ਕਲਾਕਾਰ ਵੀ ਮੌਜੂਦ ਰਹੇ। ਗੁਰੀ, ਨਿੰਜਾ, ਬੀ ਪ੍ਰਾਕ, ਜੱਸੀ ਗਿੱਲ, ਮਨਿੰਦਰ ਬੁੱਟਰ, ਰਫਤਾਰ ਅਤੇ ਅਖਿਲ ਵਰਗੇ ਕਲਾਕਾਰਾਂ ਨੇ ਆਪਣੀ ਹਾਜ਼ਰੀ ਨਾਲ ਸਮਾਂ ਬੰਨ੍ਹ ਦਿੱਤਾ।

Sukh-E ਦੇ ਕਰੀਅਰ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਰਫਤਾਰ ਨਾਲ "ਸਨਾਈਪਰ" ਗੀਤ ਰਾਹੀਂ ਆਪਣੇ ਮਿਊਜ਼ਿਕ ਸਫ਼ਰ ਦੀ ਸ਼ੁਰੂਆਤ ਕੀਤੀ ਸੀ। ਬਾਅਦ ਵਿੱਚ ਉਨ੍ਹਾਂ ਨੇ ਬੋਹੇਮੀਆ ਦੇ ਨਾਲ "ਜਗੁਆਰ" ਗੀਤ ਰਿਲੀਜ਼ ਕੀਤਾ, ਜਿਸ ਨੂੰ ਜਾਨੀ ਨੇ ਲਿਖਿਆ ਸੀ। ਉਨ੍ਹਾਂ ਦੇ ਹਿੱਟ ਗੀਤਾਂ ਵਿੱਚ 'ਕੋਕਾ', 'ਮੋਰਣੀ', 'ਵਾਹ ਵੀ ਵਾਹ', 'ਸੂਸਾਈਡ' ਅਤੇ 'ਕੋ ਕੋ' ਵਰਗੇ ਗੀਤ ਸ਼ਾਮਿਲ ਹਨ, ਜੋ ਅੱਜ ਵੀ ਯੂਥ ਵਿੱਚ ਬਹੁਤ ਪਸੰਦ ਕੀਤੇ ਜਾਂਦੇ ਹਨ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ
77 ਸਾਲ ਦੀ ਹੋਈ 'ਡਰੀਮ ਗਰਲ', ਜਾਣੋ ਕਿਹੋ ਜਿਹਾ ਰਿਹਾ ਫ਼ਿਲਮਾਂ ਤੋਂ ਲੈ ਕੇ ਸੰਸਦ ਤੱਕ ਦਾ ਸਫ਼ਰ