ਪੰਜਾਬ ਭਾਜਪਾ ਵੱਲੋਂ ਅੰਮ੍ਰਿਤਸਰ ਵਿੱਚ ਪ੍ਰੈੱਸ ਕਾਨਫਰੰਸ, 'ਆਪ' 'ਤੇ ਸਾਧੇ ਨਿਸ਼ਾਨੇ...
ਅੱਜ ਅੰਮ੍ਰਿਤਸਰ ਵਿੱਖੇ ਪੰਜਾਬ ਭਾਜਪਾ ਦੇ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਮੌਕੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਕੁਮਾਰ ਜਾਖੜ ਅੰਮ੍ਰਿਤਸਰ ਪਹੁੰਚੇ, ਜਿੱਥੇ ਉਨ੍ਹਾਂ ਨੇ ਪ੍ਰੈੱਸ ਕਾਨਫਰੰਸ ਦੌਰਾਨ ਆਮ ਆਦਮੀ ਪਾਰਟੀ 'ਤੇ ਵਿਸ਼ੇਸ਼ ਤੌਰ 'ਤੇ ਨਿਸ਼ਾਨਾ ਸਾਧਿਆ।
ਸੁਨੀਲ ਜਾਖੜ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਹੜ੍ਹ ਪੀੜਤਾਂ ਲਈ 218 ਕਰੋੜ ਰੁਪਏ ਜਾਰੀ ਕੀਤੇ ਗਏ ਸਨ, ਪਰ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨੂੰ 1 ਰੁਪਇਆ ਵੀ ਨਹੀਂ ਦਿੱਤਾ ਗਿਆ, ਜਦੋਂ ਕਿ ਪੰਜਾਬ ਦੇ ਮੁੱਖ ਮੰਤਰੀ ਬਹੁਤ ਸਾਰਾ ਪੈਸਾ ਖਰਚ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਚੰਡੀਗੜ੍ਹ 'ਚ 1 ਲੱਖ ਤੋਂ ਵੱਧ ਮਹਿੰਗੇ ਹੋਰਡਿੰਗ ਅਤੇ 1000 ਤੋਂ ਵੱਧ ਹੋਰਡਿੰਗਜ਼ ਚੰਡੀਗੜ੍ਹ 'ਚ ਲੱਗੇ ਹੋਏ ਹਨ, ਆਪ ਸਰਕਾਰ ਪੂਰੇ ਦੇਸ਼ 'ਚ ਇਹ ਇਸ਼ਤਿਹਾਰਬਾਜ਼ੀ ਕਰਨ 'ਚ ਮਸਰੂਫ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪੰਜਾਬ ਦਾ ਕਰਜ਼ਾ ਉਤਾਰਨ ਲਈ 2000 ਕਰੋੜ ਦਾ ਕਰਜ਼ਾ ਲਿਆ ਹੈ, ਇਸ ਦੇ ਨਾਲ ਹੀ ਉਨ੍ਹਾਂ ਕਾਂਗਰਸ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕਾਂਗਰਸ ਭਾਜਪਾ ਦੀ ਗਠਜੋੜ ਪਾਰਟੀ ਹੈ ਅਤੇ ਉਸ ਦਾ ਇਹ ਚਿਹਰਾ ਹੁਣ ਸਭ ਦੇ ਸਾਹਮਣੇ ਆ ਗਿਆ ਹੈ, ਜਦਕਿ ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਨੂੰ ਜੇਲ੍ਹ ਜਾਣ ਦੇ ਡਰ ਤੋਂ ਹੀ ਆਮ ਆਦਮੀ ਪਾਰਟੀ ਨਾਲ ਸਮਝੌਤਾ ਕਰ ਲਿਆ ਹੈ, ਹੁਣ ਲੋਕਾਂ ਦੀ ਉਮੀਦ ਸਿਰਫ਼ ਭਾਜਪਾ ਵੱਲ ਹੈ।
ਰਾਜੋਆਣਾ ਨੇ ਕਿਹਾ ਕਿ ਉਸ ਨੂੰ ਜੇਲ੍ਹ ਚ 31 ਸਾਲ ਹੋ ਗਏ ਹਨ ਅਤੇ ਲੰਬੇ ਸਮੇਂ ਤੋਂ ਫ਼ਾਂਸੀ ਦੀ ਸਜ਼ਾ ਦੇ ਸਬੰਧੀ ਆਖਰੀ ਫੈਸਲੇ ਦੀ ਉਡੀਕ ਵਿੱਚ ਹਨ। ਉਨ੍ਹਾਂ ਕਿਹਾ ਕਿ ਮੈਂ ਕਦੇ ਵੀ ਅਦਾਲਤ ਵਿੱਚ ਆਪਣੇ ਕੰਮ ਨੂੰ ਲੁਕਾਇਆ ਨਹੀਂ ਅਤੇ ਫਾਂਸੀ ਦੀ ਸਜ਼ਾ ਨੂੰ ਵੀ ਸਵੀਕਾਰਿਆ ਹੈ।
DC honours badminton player with medal
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।