ਵਿਧਾਇਕ ਰਾਣਾ ਗੁਰਜੀਤ ਸਿੰਘ ਦੇ ਟਿਕਾਣਿਆਂ ’ਤੇ ਛਾਪੇਮਾਰੀ
ਜਲੰਧਰ, 6 ਫਰਵਰੀ : ਇਨਕਮ ਟੈਕਸ ਵਿਭਾਗ ਵੱਲੋਂ ਕਪੂਰਥਲਾ ਤੋਂ ਕਾਂਗਰਸੀ ਵਿਧਾਇਕ ਤੇ ਸਾਬਕਾ ਮੰਤਰੀ ਰਾਣਾ ਗੁਰਜੀਤ ਸਿੰਘ ਦੇ ਕਪੂਰਥਲਾ ਤੇ ਚੰਡੀਗੜ੍ਹ ਸਥਿਤ ਟਿਕਾਣਿਆਂ ’ਤੇ ਛਾਪੇ ਮਾਰੇ ਗਏ ਹਨ। ਇਹ ਛਾਪੇਮਾਰੀ ਅੱਜ ਸਵੇਰੇ ਸ਼ੁਰੂ ਹੋਈ ਜਦੋਂ ਲੁਧਿਆਣਾ ਤੋਂ ਆਈਟੀ ਟੀਮਾਂ ਨੇ ਕਪੂਰਥਲਾ ਵਿੱਚ ਰਾਣਾ ਦੇ ਘਰ, ਮਿੱਲ ਅਤੇ ਸੈਕਟਰ 4, 9 ਵਿੱਚ ਉਨ੍ਹਾਂ ਤਿੰਨ ਘਰਾਂ ਅਤੇ ਐਮਐਲਏ ਹੋਸਟਲ ਵਿੱਚ ਫਲੈਟ ਨੰਬਰ 53 ਵਿੱਚ ਪਹੁੰਚੀਆਂ। ਜ਼ਿਕਰਯੋਗ ਹੈ ਕਿ ਉੱਤਰਾਖੰਡ, ਯੂਪੀ ਅਤੇ ਪੰਜਾਬ ਵਿੱਚ ਡਿਸਟਿਲਰੀਜ਼ ਅਤੇ ਖੰਡ ਮਿੱਲਾਂ ਦੇ ਮਾਲਕ ਰਾਣਾ ਗੁਰਜੀਤ ਪੰਜਾਬ ਵਿਧਾਨ ਸਭਾ ਦੇ ਸਭ ਤੋਂ ਅਮੀਰ ਵਿਧਾਇਕਾਂ ਵਿੱਚੋਂ ਇੱਕ ਹਨ। ਉਨ੍ਹਾਂ ਦਾ ਪੁੱਤਰ ਰਾਣਾ ਇੰਦਰ ਪ੍ਰਤਾਪ ਸਿੰਘ ਸੁਲਤਾਨਪੁਰ ਲੋਧੀ ਤੋਂ ਆਜ਼ਾਦ ਵਿਧਾਇਕ ਹੈ। ਪਰਿਵਾਰ ਕੋਲ ਪੰਜਾਬ ਵਿੱਚ ਦੋ ਈਥਾਨੌਲ ਪਲਾਂਟ ਹਨ, ਜਿਨ੍ਹਾਂ ਵਿੱਚ ਇੱਕ ਅੰਮ੍ਰਿਤਸਰ ਦੇ ਪਿੰਡ ਬੁੱਟਰ ਵਿੱਚ ਸਥਿਤ ਹੈ।
ਰਾਜੋਆਣਾ ਨੇ ਕਿਹਾ ਕਿ ਉਸ ਨੂੰ ਜੇਲ੍ਹ ਚ 31 ਸਾਲ ਹੋ ਗਏ ਹਨ ਅਤੇ ਲੰਬੇ ਸਮੇਂ ਤੋਂ ਫ਼ਾਂਸੀ ਦੀ ਸਜ਼ਾ ਦੇ ਸਬੰਧੀ ਆਖਰੀ ਫੈਸਲੇ ਦੀ ਉਡੀਕ ਵਿੱਚ ਹਨ। ਉਨ੍ਹਾਂ ਕਿਹਾ ਕਿ ਮੈਂ ਕਦੇ ਵੀ ਅਦਾਲਤ ਵਿੱਚ ਆਪਣੇ ਕੰਮ ਨੂੰ ਲੁਕਾਇਆ ਨਹੀਂ ਅਤੇ ਫਾਂਸੀ ਦੀ ਸਜ਼ਾ ਨੂੰ ਵੀ ਸਵੀਕਾਰਿਆ ਹੈ।
DC honours badminton player with medal
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।