ਚੰਡੀਗੜ੍ਹ 'ਚ ਮੀਂਹ ਨੇ ਤੋੜੇ ਸਾਰੇ ਰਿਕਾਰਡ, ਸੰਘਣੀ ਧੁੰਦ ਦਾ ਅਲਰਟ ਜਾਰੀ
ਅੰਕੜਿਆਂ ਮੁਤਾਬਕ ਇਹ ਸੀਜ਼ਨ ਦਾ ਹੁਣ ਤੱਕ ਦਾ ਸਭ ਤੋਂ ਘੱਟ ਵੱਧ ਤੋਂ ਵੱਧ ਤਾਪਮਾਨ ਹੈ ਪਰ ਇਹ 2011 ਤੋਂ ਬਾਅਦ ਪਹਿਲੀ ਵਾਰ ਹੋਇਆ ਹੈ ਕਿ ਦਿਨ ਦਾ ਤਾਪਮਾਨ ਇੰਨਾ ਘੱਟ ਦਰਜ ਕੀਤਾ ਗਿਆ ਹੈ। ਘੱਟੋ-ਘੱਟ ਤਾਪਮਾਨ 15 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ 4 ਡਿਗਰੀ ਘੱਟ ਸੀ। ਚੰਡੀਗੜ੍ਹ ਮੌਸਮ ਕੇਂਦਰ ਮੁਤਾਬਕ ਸ਼ਹਿਰ 'ਚ ਬੀਤੀ ਰਾਤ 1.20 ਵਜੇ ਮੀਂਹ ਸ਼ੁਰੂ ਹੋਇਆ।ਸਵੇਰੇ 8.30 ਵਜੇ ਤੱਕ 15.5 ਐੱਮ. ਐੱਮ. ਮੀਂਹ ਦਰਜ ਹੋਇਆ, ਜਦੋਂ ਕਿ ਸਵੇਰੇ 8.30 ਤੋਂ ਸ਼ਾਮ 5.30 ਵਜੇ ਤੱਕ 39 ਐੱਮ. ਐੱਮ. ਮੀਂਹ ਦਰਜ ਹੋਇਆ। ਸ਼ਹਿਰ 'ਚ ਕਈ ਥਾਵਾਂ ’ਤੇ ਗੜ੍ਹੇ ਵੀ ਪਏ ਹਨ। ਮੌਸਮ ਕੇਂਦਰ ਦੇ ਅੰਕੜੇ ਵੇਖੀਏ ਤਾਂ ਇਹ ਪਹਿਲੀ ਵਾਰ ਹੈ ਕਿ ਨਵੰਬਰ ਮਹੀਨੇ 'ਚ ਇੰਨਾ ਜ਼ਿਆਦਾ ਮੀਂਹ ਰਿਕਾਰਡ ਹੋਇਆ ਹੈ। ਅੰਕੜਿਆਂ ਮੁਤਾਬਕ ਸ਼ਹਿਰ 'ਚ 24 ਘੰਟਿਆਂ ਦੌਰਾਨ ਇੰਨਾ ਮੀਂਹ ਕਦੇ ਨਹੀਂ ਵੇਖਿਆ ਗਿਆ। ਵਿਭਾਗ ਦਾ ਕਹਿਣਾ ਹੈ ਕਿ ਮੀਂਹ ਨਾਲ ਸ਼ਹਿਰ ਦੇ ਤਾਪਮਾਨ 'ਚ ਵੱਡਾ ਬਦਲਾਅ ਦੇਖਣ ਨੂੰ ਮਿਲਿਆ ਹੈ। ਸ਼ੁੱਕਰਵਾਰ ਤੋਂ ਸ਼ਹਿਰ 'ਚ ਧੁੰਦ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਪਹਿਲੀ ਅਕਤੂਬਰ ਤੋਂ ਹੁਣ ਤੱਕ ਸ਼ਹਿਰ 'ਚ 78.2 ਐੱਮ. ਐੱਮ. ਮੀਂਹ ਪੈ ਚੁੱਕਿਆ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ
77 ਸਾਲ ਦੀ ਹੋਈ 'ਡਰੀਮ ਗਰਲ', ਜਾਣੋ ਕਿਹੋ ਜਿਹਾ ਰਿਹਾ ਫ਼ਿਲਮਾਂ ਤੋਂ ਲੈ ਕੇ ਸੰਸਦ ਤੱਕ ਦਾ ਸਫ਼ਰ