ਪੰਜਾਬ ਸਰਕਾਰ ਡੱਲੇਵਾਲ ਨੂੰ ਹਸਪਤਾਲ ਨਹੀਂ ਕਰਨਾ ਸਕੀ ਭਰਤੀ; ਅੱਜ ਮੁੜ ਹੋਵੇਗੀ ਸੁਪਰੀਮ ਕੋਰਟ ’ਚ ਸੁਣਵਾਈ
jagjit Singh Dallewal : ਖਨੌਰੀ ਸਰਹੱਦ 'ਤੇ 36 ਦਿਨਾਂ ਤੋਂ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਪੰਜਾਬ ਸਰਕਾਰ ਹਸਪਤਾਲ 'ਚ ਦਾਖਲ ਨਹੀਂ ਕਰਵਾ ਸਕੀ। ਦੱਸ ਦਈਏ ਕਿ 70 ਸਾਲਾ ਡੱਲੇਵਾਲ ਵੀ ਕੈਂਸਰ ਦੇ ਮਰੀਜ਼ ਹਨ। 28 ਦਸੰਬਰ ਨੂੰ ਹੋਈ ਸੁਣਵਾਈ ਵਿੱਚ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ 31 ਦਸੰਬਰ ਤੱਕ ਦਾ ਸਮਾਂ ਦਿੱਤਾ ਸੀ। ਅਦਾਲਤ ਨੇ ਇਹ ਸਮਾਂ ਸੀਮਾ ਮਾਣਹਾਨੀ ਪਟੀਸ਼ਨ ਦੀ ਸੁਣਵਾਈ ਦੌਰਾਨ ਦਿੱਤੀ ਸੀ। ਜਿਸ ਵਿੱਚ ਡੱਲੇਵਾਲ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਉਣ ਦੇ ਉਨ੍ਹਾਂ ਦੇ ਪਿਛਲੇ ਹੁਕਮਾਂ ਨੂੰ ਲਾਗੂ ਕਰਨਾ ਸੀ ਪਰ ਇਸ ਵਾਰ ਵੀ ਅਜਿਹਾ ਕੁਝ ਨਹੀਂ ਹੋਇਆ ਹੈ।
ਅਦਾਲਤ ਨੇ ਇਹ ਵੀ ਕਿਹਾ ਸੀ ਕਿ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਵਿਰੁੱਧ ਮਾਣਹਾਨੀ ਦੇ ਕੇਸ ਦੀ ਵੀ ਇਸੇ ਸੁਣਵਾਈ ਵਿੱਚ ਸੁਣਵਾਈ ਹੋਵੇਗੀ। ਅਜਿਹੇ 'ਚ ਦੋਵਾਂ ਅਧਿਕਾਰੀਆਂ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਅਦਾਲਤ ਦੇ ਹੁਕਮਾਂ ਤੋਂ ਬਾਅਦ ਪੰਜਾਬ ਪੁਲਿਸ ਨੇ ਕਿਸਾਨਾਂ ਅਤੇ ਡੱਲੇਵਾਲ ਨੂੰ ਮਨਾਉਣ ਦੀ ਪੂਰੀ ਕੋਸ਼ਿਸ਼ ਕੀਤੀ। 29 ਅਤੇ 30 ਦਸੰਬਰ ਨੂੰ ਪਟਿਆਲਾ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨੂੰ ਸੇਵਾਮੁਕਤ ਏਡੀਜੀਪੀ ਜਸਕਰਨ ਸਿੰਘ ਦੇ ਨਾਲ ਭੇਜਿਆ ਗਿਆ ਸੀ। ਕਿਸਾਨ ਆਗੂਆਂ ਤੇ ਡੱਲੇਵਾਲ ਨਾਲ ਵੀ ਗੱਲ ਕੀਤੀ ਪਰ ਉਹ ਨਹੀਂ ਮੰਨੇ। ਪੁਲਸ ਨੇ ਐਤਵਾਰ ਰਾਤ ਨੂੰ ਵੀ ਤਿਆਰੀਆਂ ਕਰ ਲਈਆਂ ਸਨ ਪਰ ਇਸ ਦੀ ਹਵਾ ਲੱਗਣ ਤੋਂ ਬਾਅਦ ਕਿਸਾਨਾਂ ਨੂੰ ਜ਼ਬਰਦਸਤੀ ਚੁੱਕਣ ਲਈ ਕੋਈ ਕਾਰਵਾਈ ਨਹੀਂ ਕੀਤੀ ਗਈ।
ਰਾਜੋਆਣਾ ਨੇ ਕਿਹਾ ਕਿ ਉਸ ਨੂੰ ਜੇਲ੍ਹ ਚ 31 ਸਾਲ ਹੋ ਗਏ ਹਨ ਅਤੇ ਲੰਬੇ ਸਮੇਂ ਤੋਂ ਫ਼ਾਂਸੀ ਦੀ ਸਜ਼ਾ ਦੇ ਸਬੰਧੀ ਆਖਰੀ ਫੈਸਲੇ ਦੀ ਉਡੀਕ ਵਿੱਚ ਹਨ। ਉਨ੍ਹਾਂ ਕਿਹਾ ਕਿ ਮੈਂ ਕਦੇ ਵੀ ਅਦਾਲਤ ਵਿੱਚ ਆਪਣੇ ਕੰਮ ਨੂੰ ਲੁਕਾਇਆ ਨਹੀਂ ਅਤੇ ਫਾਂਸੀ ਦੀ ਸਜ਼ਾ ਨੂੰ ਵੀ ਸਵੀਕਾਰਿਆ ਹੈ।
DC honours badminton player with medal
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।