ਰਾਹੁਲ ਗਾਂਧੀ ਵੱਲੋਂ ਸਿੱਖ ਕੌਮ ਬਾਰੇ ਆਖ਼ੀਆਂ ਗੱਲਾਂ 'ਤੇ ਭੜਕੇ ਸੁਖਬੀਰ ਸਿੰਘ ਬਾਦਲ
ਉਨ੍ਹਾਂ ਨੂੰ ਆਪਣੇ ਪੁਰਖਿਆਂ ਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਸਿੱਖਾਂ ਖ਼ਿਲਾਫ਼ ਕੀਤੇ ਗੁਨਾਹਾਂ ਬਾਰੇ ਗੱਲ ਕਰਨ ਨੂੰ ਇੰਨਾ ਸਮਾਂ ਕਿਉਂ ਲੱਗ ਗਿਆ ? ਹੁਣ ਵੀ ਉਹ ਜਦੋਂ ਗੱਲ ਕਰਦੇ ਹਨ ਤਾਂ ਉਨ੍ਹਾਂ ’ਚ ਦੋਸ਼ੀਆਂ ਦਾ ਨਾਂ ਲੈਣ ਦਾ ਹੌਸਲਾ ਨਹੀਂ ਹੁੰਦਾ ਤੇ ਉਹ ਸਿੱਖਾਂ ਤੋਂ ਮੁਆਫ਼ੀ ਮੰਗਣ ਲਈ ਇਕ ਸ਼ਬਦ ਵੀ ਨਹੀਂ ਉਚਰਦੇ। ਅਜਿਹਾ ਕਿਉਂ ?
ਉਨ੍ਹਾਂ ਕਿਹਾ ਕਿ ਕੀ ਹਾਲੇ ਵੀ ਰਾਹੁਲ ਗਾਂਧੀ ਨੂੰ ਇਹ ਨਹੀਂ ਪਤਾ ਕਿ ਇਹ ਉਨ੍ਹਾਂ ਦੀ ਦਾਦੀ ਇੰਦਰਾ ਗਾਂਧੀ ਹੀ ਸੀ, ਜਿਸ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਟੈਂਕਾਂ ਤੇ ਤੋਪਾਂ ਨਾਲ ਹਮਲਾ ਕਰਨ ਦੇ ਹੁਕਮ ਫ਼ੌਜ ਨੂੰ ਦਿੱਤੇ ਤਾਂ ਜੋ ਸਾਡੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਢਾਹ ਦਿੱਤਾ ਜਾਵੇ ? ਕੀ ਕਾਂਗਰਸੀ ਆਗੂ ਮੰਨਣਗੇ ਕਿ ਨਵੰਬਰ 1984 ’ਚ ਸਿੱਖਾਂ ਦੇ ਕਤਲੇਆਮ ’ਚ ਉਨ੍ਹਾਂ ਦੇ ਪਿਤਾ ਰਾਜੀਵ ਗਾਂਧੀ ਦੀ ਹੀ ਕਾਤਲਾਨਾ ਭੂਮਿਕਾ ਸੀ ਤੇ ਉਨ੍ਹਾਂ ਨੇ ਹੀ ਜਦੋਂ ਇਕ ਵੱਡਾ ਰੁੱਖ ਡਿੱਗਦਾ ਹੈ ਤਾਂ ਧਰਤੀ ਹਿੱਲਦੀ ਹੈ, ਵਰਗੇ ਬਿਆਨ ਨਾਲ ਇਸ ਕਤਲੇਆਮ ਨੂੰ ਵਾਜਬ ਠਹਿਰਾਇਆ ? ਕੀ ਇਸ ਨਾਲੋਂ ਵੀ ਬੇਰਹਿਮ ਕੋਈ ਹੋਰ ਹੋ ਸਕਦਾ ਹੈ ? ਰਾਹੁਲ ਗਾਂਧੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਵਿਚ ਮੱਥਾ ਟੇਕਣ ਵਾਸਤੇ ਜਾਣ ਦੇ ਦਿੱਤੇ ਹਵਾਲਿਆਂ ’ਤੇ ਉਨ੍ਹਾਂ ਕਿਹਾ ਕਿ ਕੀ ਤੁਸੀਂ ਸਾਡੇ ਇਸ ਪਵਿੱਤਰ ਅਸਥਾਨ ਦੇ ਦਰਸ਼ਨਾਂ ਵਾਸਤੇ ਜਾ ਕੇ ਸਾਡੇ ਜਾਂ ਸਾਡੇ ਅਸਥਾਨ ’ਤੇ ਕੋਈ ਅਹਿਸਾਨ ਕੀਤਾ ਹੈ ? ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਪਹਿਲਾਂ ਸਿੱਖਾਂ ਦੇ ਕਾਤਲਾਂ ਸੱਜਣ ਕੁਮਾਰ, ਕਮਲਨਾਥ ਅਤੇ ਜਗਦੀਸ਼ ਟਾਈਟਲਰ ਨੂੰ ਆਪਣੀ ਪਾਰਟੀ ’ਚੋਂ ਬਾਹਰ ਕੱਢਣ। ਉਨ੍ਹਾਂ ਕਿਹਾ ਕਿਹਾ ਹੁਣ ਗਾਂਧੀ ਆਪਣੇ ਮਗਰਮੱਛ ਦੇ ਹੰਝੂਆਂ ਨਾਲ ਜਾਂ ਖੋਖਲੇ ਸ਼ਬਦਾਂ, ਸਿਆਸੀ ਚੁਸਤ ਚਲਾਕੀਆਂ ਤੇ ਡਰਾਮੇਬਾਜ਼ੀਆਂ ਨਾਲ ਸਿੱਖਾਂ ਨੂੰ ਮੂਰਖ ਨਹੀਂ ਬਣਾ ਸਕਦੇ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ
77 ਸਾਲ ਦੀ ਹੋਈ 'ਡਰੀਮ ਗਰਲ', ਜਾਣੋ ਕਿਹੋ ਜਿਹਾ ਰਿਹਾ ਫ਼ਿਲਮਾਂ ਤੋਂ ਲੈ ਕੇ ਸੰਸਦ ਤੱਕ ਦਾ ਸਫ਼ਰ