ਜ਼ਿਲ੍ਹਾ ਮੈਜਿਸਟਰੇਟ ਵੱਲੋਂ 01 ਜੂਨ ਨੂੰ ਵੋਟਾਂ ਵਾਲੇ ਦਿਨ ਕਮਾਈ ਛੁੱਟੀ ਦਾ ਐਲਾਨ
ਜ਼ਿਲ੍ਹਾ ਮੈਜਿਸਟਰੇਟ ਘਨਸ਼ਾਮ ਥੋਰੀ ਨੇ ਦੱਸਿਆ ਕਿ ਸੂਬੇ ਵਿੱਚ ਲੋਕ ਸਭਾ ਚੋਣਾਂ 01 ਜੂਨ 2024 ਨੂੰ ਹੋਣ ਜਾ ਰਹੀਆਂ ਹਨ। ਇਸ ਦਿਨ ਹਰੇਕ ਵੋਟਰ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਨਿਰਵਿਘਨ ਕਰ ਸਕੇ, ਇਸ ਮੰਤਵ ਲਈ ਜ਼ਿਲ੍ਹੇ ਦੇ ਸਮੂਹ ਸਰਕਾਰੀ/ ਗੈਰ ਸਰਕਾਰੀ ਦਫ਼ਤਰਾਂ, ਬੈਂਕਾਂ, ਅਦਾਰਿਆਂ, ਫੈਕਟਰੀਆਂ, ਦੁਕਾਨਾਂ ਆਦਿ ਵਿੱਚ 01 ਜੂਨ 2024 ਨੂੰ ਕਮਾਈ ਛੁੱਟੀ (ਪੇਡ ਹੌਲੀਡੇਅ) ਦਾ ਐਲਾਨ ਕੀਤਾ ਜਾਂਦਾ ਹੈ। ਇਸ ਛੁੱਟੀ ਦੇ ਬਦਲੇ ਕਰਮਚਾਰੀ ਦੀ ਤਨਖਾਹ ਵਿੱਚ ਕੋਈ ਵੀ ਕਟੌਤੀ ਨਹੀਂ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਇਹ ਛੁੱਟੀ ਰਿਪਰੈਸਟੇਸ਼ਨ ਆਫ਼ ਪੀਪਲ ਐਕਟ 1951 ਦੀ ਧਾਰਾ 135-ਬੀ, ਨੈਗੋਸ਼ੀਏਬਲ ਇਨਸਟਰੂਮੈਂਟਸ ਐਕਟ 1881, ਪੰਜਾਬ ਸੌਪਸ਼ ਐਂਡ ਕਮਰਸ਼ੀਅਲ ਇਸ਼ਟੈਬਲੈਸ਼ਮੈਂਟ ਐਕਟ 1958 (ਪੰਜਾਬ ਐਕਟ ਨੰਬਰ 15 ਆਫ 1958) ਅਤੇ ਦੀ ਫੈਕਟਰੀਜ ਐਕਟ 1948 ਦੇ ਤਹਿਤ ਕੀਤੀ ਗਈ ਹੈ।
ਰਾਜੋਆਣਾ ਨੇ ਕਿਹਾ ਕਿ ਉਸ ਨੂੰ ਜੇਲ੍ਹ ਚ 31 ਸਾਲ ਹੋ ਗਏ ਹਨ ਅਤੇ ਲੰਬੇ ਸਮੇਂ ਤੋਂ ਫ਼ਾਂਸੀ ਦੀ ਸਜ਼ਾ ਦੇ ਸਬੰਧੀ ਆਖਰੀ ਫੈਸਲੇ ਦੀ ਉਡੀਕ ਵਿੱਚ ਹਨ। ਉਨ੍ਹਾਂ ਕਿਹਾ ਕਿ ਮੈਂ ਕਦੇ ਵੀ ਅਦਾਲਤ ਵਿੱਚ ਆਪਣੇ ਕੰਮ ਨੂੰ ਲੁਕਾਇਆ ਨਹੀਂ ਅਤੇ ਫਾਂਸੀ ਦੀ ਸਜ਼ਾ ਨੂੰ ਵੀ ਸਵੀਕਾਰਿਆ ਹੈ।
DC honours badminton player with medal
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।