ਸਰਕਾਰ ਨੇ ਕਿਸਾਨਾਂ ਨੂੰ ਚਾਲੀ ਦੀ ਥਾਂ ਚਾਰ-ਚਾਰ ਹਜ਼ਾਰ ਦੇ ਚੈੱਕ ਵੰਡੇ.....
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਸ ਵਾਰ ਹੜ੍ਹਾਂ ਕਾਰਨ ਪੰਜਾਬ ਵਿੱਚ ਫ਼ਸਲਾਂ, ਘਰਾਂ, ਪਸ਼ੂਆਂ ਅਤੇ ਮਨੁੱਖੀ ਜਾਨਾਂ ਦਾ ਭਾਰੀ ਨੁਕਸਾਨ ਹੋਇਆ ਹੈ ਪਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਾਲੇ ਤਕ ਕਿਸਾਨਾਂ ਨੂੰ ਕੋਈ ਵੀ ਮੁਆਵਜ਼ਾ ਨਹੀਂ ਦਿੱਤਾ ਜਦਕਿ ਮੁੱਖ ਮੰਤਰੀ ਨੇ ਬਹੁਤ ਵਾਰ ਹੜ੍ਹਾਂ ਨਾਲ ਹੋਏ ਖ਼ਰਾਬੇ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਸੀ। ਜਿਸ ਕਰਕੇ ਪੰਜਾਬ ਦੇ ਲੋਕ ਬਹੁਤ ਨਾਰਾਜ਼ ਹਨ। ਉਨ੍ਹਾਂ ਕਿਹਾ ਕਿ ਜਦੋਂ ਤਕ ਕਿਸਾਨਾਂ ਤੇ ਮਜ਼ਦੂਰਾਂ ਨੂੰ ਇਹ ਮੁਆਵਜ਼ਾ ਨਹੀਂ ਮਿਲਦਾ ਉਦੋਂ ਤੱਕ ਅਕਾਲੀ ਦਲ ਰੋਸ ਧਰਨਿਆਂ ਦਾ ਸਿਲਸਿਲਾ ਜਾਰੀ ਰੱਖੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਕਿਹਾ ਸੀ ਕਿ ਫਸਲਾਂ ਤੋਂ ਇਲਾਵਾ ਹੜ੍ਹਾਂ ਨਾਲ ਮਰੀਆਂ ਮੁਰਗੀਆਂ ਦਾ ਵੀ ਮੁਆਵਜ਼ਾ ਦਿੱਤਾ ਜਾਵੇਗਾ ਪਰ ਅੱਜ ਤੱਕ ਕਿਸੇ ਕਿਸਾਨ ਨੂੰ ਇੱਕ ਪੈਸਾ ਵੀ ਮੁਆਵਜ਼ੇ ਦਾ ਨਹੀਂ ਮਿਲਿਆ। ਪੰਦਰਾਂ ਅਗਸਤ ਨੂੰ ਉਨ੍ਹਾਂ ਜੋ ਚੈੱਕ ਦਿੱਤੇ ਸਨ ਉਨ੍ਹਾਂ ਦੇ ਲਿਫਾਫੇ ਉੱਤੇ 40 ਹਜ਼ਾਰ ਰੁਪਏ ਲਿਖਿਆ ਸੀ ਪਰ ਅੰਦਰ ਚੈੱਕ ਸਿਰਫ 4 ਹਜ਼ਾਰ ਰੁਪਏ ਦੇ ਨਿਕਲੇ ਜੋ ਕਿਸਾਨਾਂ ਨਾਲ ਕੋਝਾ ਮਜ਼ਾਕ ਹੈ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਰਕਾਰ ਦਾ ਸਾਥ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦੇਣ ਤਾਂ ਕਿ ਇਸ ਪੰਜਾਬ ਵਿਰੋਧੀ ਸਰਕਾਰ ਨੂੰ ਚਲਦਾ ਕੀਤਾ ਜਾ ਸਕੇ।
ਰਾਜੋਆਣਾ ਨੇ ਕਿਹਾ ਕਿ ਉਸ ਨੂੰ ਜੇਲ੍ਹ ਚ 31 ਸਾਲ ਹੋ ਗਏ ਹਨ ਅਤੇ ਲੰਬੇ ਸਮੇਂ ਤੋਂ ਫ਼ਾਂਸੀ ਦੀ ਸਜ਼ਾ ਦੇ ਸਬੰਧੀ ਆਖਰੀ ਫੈਸਲੇ ਦੀ ਉਡੀਕ ਵਿੱਚ ਹਨ। ਉਨ੍ਹਾਂ ਕਿਹਾ ਕਿ ਮੈਂ ਕਦੇ ਵੀ ਅਦਾਲਤ ਵਿੱਚ ਆਪਣੇ ਕੰਮ ਨੂੰ ਲੁਕਾਇਆ ਨਹੀਂ ਅਤੇ ਫਾਂਸੀ ਦੀ ਸਜ਼ਾ ਨੂੰ ਵੀ ਸਵੀਕਾਰਿਆ ਹੈ।
DC honours badminton player with medal
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।