ਕਰੋੜ ਦਾ ਚਿੱਟਾ ਪੀ ਗਿਆ ਨੌਜਵਾਨ, ਮੁਹੱਲੇ ’ਚ ਸ਼ਰੇਆਮ ਨਸ਼ਾ ਵਿਕਦਾ
ਲੁਧਿਆਣਾ ਦੇ ਪੱਛਮੀ ਵਿਧਾਨ ਸਭਾ ਹਲਕੇ ’ਚ ਚਿੱਟਾ ਵੇਚਣ ਦੀ ਖ਼ਬਰ ਆਈ ਸਾਮਣੇ । ਦੱਸਿਆ ਜਾ ਰਿਹਾ ਹੈ ਕਿ ਮਦਨ ਲਾਲ ਬੱਗਾ ਇੱਥੋਂ ਆਮ ਆਦਮੀ ਪਾਰਟੀ (AAP) ਦੇ ਵਿਧਾਇਕ ਹਨ। ਪੀਰੂਬੰਦੀ ਮੁੱਹਲੇ (Pirubani locality) ’ਚ ਇਹ ਨਸ਼ੇੜੀ ਨੌਜਵਾਨ ਸਪੱਸ਼ਟ ਸ਼ਬਦਾਂ ’ਚ ਦਾਅਵਾ ਕਰ ਰਿਹਾ ਹੈ ਕਿ ਹੁਣ ਤੱਕ ਉਹ ਇੱਕ ਕਰੋੜ ਰੁਪਏ ਦਾ ਨਸ਼ਾ ਆਪਣੀਆਂ ਨਸਾਂ ’ਚ ਲਗਾ ਚੁੱਕਿਆ ਹੈ। ਨੌਜਵਾਨ ਵੀਡੀਓ ’ਚ ਦੱਸਦਾ ਹੈ ਕਿ ਉਹ ਬੀ. ਏ. ਤੱਕ ਪੜ੍ਹਿਆ ਹੋਇਆ ਹੈ ਪਰ ਨੌਕਰੀ ਨਾ ਮਿਲਣ ਕਾਰਨ ਉਹ ਨਸ਼ੇ ਦੀ ਦਲਦਲ ’ਚ ਫਸ ਗਿਆ। ਉਨ੍ਹਾਂ ਦੇ ਮੁਹੱਲੇ ’ਚ ਸ਼ਰੇਆਮ ਨਸ਼ਾ ਵਿਕਦਾ ਹੈ ਅਤੇ ਇਹ ਧੰਦਾ ਪਿਛਲੇ ਕਾਫ਼ੀ ਸਮੇਂ ਤੋਂ ਚੱਲ ਰਿਹਾ ਹੈ। ਪੁਲਿਸ ਦੇ ਛਾਪੇ ਤੋਂ ਪਹਿਲਾਂ ਹੀ ਤਸਕਰਾਂ ਕੋਲ ਸੂਚਨਾ ਪਹੁੰਚ ਜਾਂਦੀ ਹੈ। ਹੋਰ ਤਾਂ ਹੋਰ ਜੇਕਰ ਪੁਲਿਸ ਇਨ੍ਹਾਂ ’ਤੇ ਕਾਰਵਾਈ ਕਰਦੀ ਹੈ ਤਾਂ ਬਾਅਦ ’ਚ ਮਾਮਲਾ ਠੰਡਾ ਪੈ ਜਾਣ ਤੋਂ ਬਾਅਦ ਛੱਡ ਦਿੱਤਾ ਜਾਂਦਾ ਹੈ। ਲੋਕਾਂ ਦਾ ਕਹਿਣਾ ਹੈ ਕਿ ਪੁਲਿਸ ਅਤੇ ਵਿਧਾਇਕ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਨਸ਼ਾ ਸ਼ਰੇਆਮ ਵੇਚਿਆ ਜਾ ਰਿਹਾ ਹੈ ਅਤੇ ਨੌਜਵਾਨ ਪੀੜ੍ਹੀ ਇਸਦੀ ਚਪੇਟ ’ਚ ਆ ਰਹੀ ਹੈ। ਜਿੱਥੇ ਸਰਕਾਰ ਨਸ਼ੇ ਦੀ ਜੜ੍ਹ ਖ਼ਤਮ ਕੀਤੇ ਜਾਣ ਦੇ ਵੱਡੇ ਵੱਡੇ ਦਾਅਵੇ ਕਰ ਰਹੀ ਹੈ ਉੱਥੇ ਹੀ ਲਗਾਤਾਰ ਨਸ਼ੇੜੀਆਂ ਦੀ ਵੀਡੀਓ ਸਾਹਮਣੇ ਆਉਣ ਨਾਲ ਸਰਕਾਰ ਦੇ ਦਾਅਵਿਆਂ ਦੀ ਪੋਲ ਖੁੱਲ੍ਹ ਰਹੀ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ
77 ਸਾਲ ਦੀ ਹੋਈ 'ਡਰੀਮ ਗਰਲ', ਜਾਣੋ ਕਿਹੋ ਜਿਹਾ ਰਿਹਾ ਫ਼ਿਲਮਾਂ ਤੋਂ ਲੈ ਕੇ ਸੰਸਦ ਤੱਕ ਦਾ ਸਫ਼ਰ