Dr Bhim Rao Ambedkar ਦੇ ਬੁੱਤ ਦੀ ਬੇਅਦਬੀ ਦਾ ਭਖਿਆ ਮਾਮਲਾ; ਅੱਜ ਪੰਜਾਬ ਦੇ ਇਹ ਜ਼ਿਲ੍ਹੇ ਰਹਿਣਗੇ ਬੰਦ, ਜਾਰੀ ਰਹਿਣਗੀਆਂ ਇਹ ਸੇਵਾਵਾਂ
Valmiki Samaj Calls Bandh In Six District : ਪੰਜਾਬ ਦੇ ਅੰਮ੍ਰਿਤਸਰ ਵਿੱਚ ਗਣਤੰਤਰ ਦਿਵਸ ਦੇ ਮੌਕੇ 'ਤੇ ਇੱਕ ਨੌਜਵਾਨ ਨੇ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਤੋੜਨ ਦੀ ਕੋਸ਼ਿਸ਼ ਕੀਤੀ। ਹੁਣ ਇਹ ਮਾਮਲਾ ਕਾਫੀ ਭਖ ਗਿਆ ਹੈ। ਇਸ ਮਾਮਲੇ ਮਗਰੋਂ ਹੁਣ ਵਾਲਮੀਕਿ ਸਮਾਜ ਵੱਲੋਂ 6 ਥਾਵਾਂ ’ਤੇ ਬੰਦ ਦੀ ਕਾਲ ਦਿੱਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਿਕ ਪੰਜਾਬ ਦੇ 6 ਜ਼ਿਲ੍ਹੇ ਜਲੰਧਰ, ਲੁਧਿਆਣਾ, ਫਗਵਾੜਾ, ਨਵਾਂਸ਼ਹਿਰ, ਹੁਸ਼ਿਆਰਪੁਰ ਤੇ ਮੋਗਾ ਅੱਜ ਸਵੇਰ 9 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤੱਕ ਬੰਦ ਰਹਿਣਗੇ। ਇਸ ਦੌਰਾਨ ਐਮਰਜੈਂਸੀ ਸੇਵਾਵਾਂ ਜਾਰੀ ਰਹਿਣਗੀਆਂ। ਜਲੰਧਰ ਜ਼ਿਲ੍ਹੇ ਦੀਆਂ ਸਾਰੀਆਂ ਸਮਾਜਿਕ ਸੰਸਥਾਵਾਂ ਨੇ ਬੰਦ ਦਾ ਸਮਰਥਨ ਕੀਤਾ ਹੈ। ਮੈਡੀਕਲ ਅਤੇ ਯੂਨੀਵਰਸਿਟੀ ਪ੍ਰੀਖਿਆਵਾਂ ਦੇਣ ਜਾ ਰਹੇ ਵਿਦਿਆਰਥੀਆਂ ਲਈ ਸਹੂਲਤਾਂ ਸਮੇਤ ਹੋਰ ਐਮਰਜੈਂਸੀ ਸਹੂਲਤਾਂ ਚਾਲੂ ਰਹਿਣਗੀਆਂ। ਸਰਕਾਰੀ ਬੱਸਾਂ, ਸਰਕਾਰੀ ਦਫ਼ਤਰ ਅਤੇ ਸੇਵਾ ਕੇਂਦਰ ਚੱਲਣਗੇ। ਜਲੰਧਰ ਵਿੱਚ ਸਭ ਤੋਂ ਵੱਡੇ ਪ੍ਰਦਰਸ਼ਨ ਭਗਵਾਨ ਵਾਲਮੀਕਿ ਮਹਾਰਾਜ ਚੌਕ (ਜੋਤੀ ਚੌਕ), ਡਾ. ਬੀ.ਆਰ. ਅੰਬੇਡਕਰ ਚੌਕ (ਨਕੋਦਰ ਚੌਕ) ਅਤੇ ਸ਼੍ਰੀ ਗੁਰੂ ਰਵਿਦਾਸ ਚੌਕ ਵਿਖੇ ਹੋਣਗੇ।
ਰਾਜੋਆਣਾ ਨੇ ਕਿਹਾ ਕਿ ਉਸ ਨੂੰ ਜੇਲ੍ਹ ਚ 31 ਸਾਲ ਹੋ ਗਏ ਹਨ ਅਤੇ ਲੰਬੇ ਸਮੇਂ ਤੋਂ ਫ਼ਾਂਸੀ ਦੀ ਸਜ਼ਾ ਦੇ ਸਬੰਧੀ ਆਖਰੀ ਫੈਸਲੇ ਦੀ ਉਡੀਕ ਵਿੱਚ ਹਨ। ਉਨ੍ਹਾਂ ਕਿਹਾ ਕਿ ਮੈਂ ਕਦੇ ਵੀ ਅਦਾਲਤ ਵਿੱਚ ਆਪਣੇ ਕੰਮ ਨੂੰ ਲੁਕਾਇਆ ਨਹੀਂ ਅਤੇ ਫਾਂਸੀ ਦੀ ਸਜ਼ਾ ਨੂੰ ਵੀ ਸਵੀਕਾਰਿਆ ਹੈ।
DC honours badminton player with medal
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।