ਮਾਂ ਵੱਲੋਂ ਨਸ਼ੇ ਲਈ ਪੈਸੇ ਨਾ ਦੇਣ ’ਤੇ ਨੌਜਵਾਨ ਨੇ ਫ਼ਾਹਾ ਲਿਆ
ਲੁਧਿਆਣਾ - ਨਸ਼ਾ ਇੰਨਾ ਨਾਸੂਰ ਬਣਦਾ ਜਾ ਰਿਹਾ ਹੈ ਕਿ ਨੌਜਵਾਨ ਆਪਣਾ ਆਪ ਗੁਆ ਬੈਠਦੇ ਹਨ। ਇਕ ਅਜਿਹਾ ਹੀ ਮਾਮਲਾ ਸਾਹਮਣੇ ਆਇਆ ਹੈ, ਜਿਸ ’ਚ ਨੌਜਵਾਨ ਨੂੰ ਨਸ਼ਾ ਖਰੀਦਣ ਲਈ ਮਾਂ ਨੇ ਪੈਸੇ ਨਾ ਦਿੱਤੇ ਤਾਂ ਨੌਜਵਾਨ ਨੇ ਗੁੱਸੇ ’ਚ ਆ ਕੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਵਿਨੇ ਕੁਮਾਰ (20) ਹੈ, ਜੋ ਗਾਂਧੀ ਨਗਰ ਇਲਾਕੇ ’ਚ ਰਹਿੰਦਾ ਸੀ। ਸੂਚਨਾ ਤੋਂ ਬਾਅਦ ਥਾਣਾ ਡਵੀਜ਼ਨ ਨੰ. 4 ਦੀ ਪੁਲਸ ਮੌਕੇ ’ਤੇ ਪੁੱਜੀ। ਪੁਲਸ ਨੇ ਲਾਸ਼ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ਪਹੁੰਚਾਈ, ਜਿਥੇ ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਗਈ।
ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਏ. ਐੱਸ. ਆਈ. ਸੋਮਨਾਥ ਨੇ ਦੱਸਿਆ ਕਿ ਵਿਨੇ ਕੁਮਾਰ ਕੋਈ ਕੰਮ ਨਹੀਂ ਕਰਦਾ ਸੀ ਅਤੇ ਉਹ ਨਸ਼ਾ ਕਰਨ ਦਾ ਆਦੀ ਬਣ ਗਿਆ ਸੀ। ਉਸ ਦੇ ਪਰਿਵਾਰ ਵਾਲਿਆਂ ਨੇ ਨਸ਼ਾ ਛੱਡਣ ਲਈ ਕਈ ਵਾਰ ਕਿਹਾ ਪਰ ਉਹ ਕਿਸੇ ਦੀ ਗੱਲ ਨਹੀਂ ਮੰਨਦਾ ਸੀ। ਉਹ ਕਈ ਵਾਰ ਆਪਣੀ ਮਾਂ ਤੋਂ ਪੈਸੇ ਲੈ ਕੇ ਨਸ਼ਾ ਕਰ ਕੇ ਆ ਜਾਂਦਾ ਸੀ, ਜਿਸ ਕਾਰਨ ਉਸ ਦੀ ਮਾਂ ਕਾਫੀ ਪ੍ਰੇਸ਼ਾਨ ਹੋ ਗਈ ਸੀ। ਉਹ ਆਮ ਕਰ ਕੇ ਉਸ ਨੂੰ ਨਸ਼ੇ ਤੋਂ ਦੂਰ ਰਹਿਣ ਲਈ ਕਹਿੰਦੀ ਸੀ ਅਤੇ ਕਹਿੰਦੀ ਸੀ ਕਿ ਉਸ ਦੇ ਹਾਲਾਤ ਠੀਕ ਨਹੀਂ ਹਨ। ਉਹ ਪੈਸੇ ਨਹੀਂ ਦੇ ਸਕਦੇ। ਬੁੱਧਵਾਰ ਦੀ ਸਵੇਰ ਵੀ ਵਿਨੇ ਨੇ ਆਪਣੀ ਮਾਂ ਤੋਂ ਪੈਸੇ ਦੀ ਮੰਗ ਕੀਤੀ ਸੀ, ਤਾਂ ਕਿ ਉਹ ਨਸ਼ਾ ਕਰ ਸਕੇ।
ਮਾਂ ਨੇ ਉਸ ਨੂੰ ਪੈਸੇ ਦੇਣ ਤੋਂ ਇਨਕਾਰ ਕਰ ਦਿੱਤਾ, ਜਿਸ ਤੋਂ ਬਾਅਦ ਉਹ ਕਮਰੇ ’ਚ ਗਿਆ ਅਤੇ ਖੁਦਕੁਸ਼ੀ ਕਰ ਲਈ। ਪਰਿਵਾਰ ਵਾਲਿਆਂ ਨੂੰ ਪਤਾ ਲੱਗਾ ਤਾਂ ਉਨ੍ਹਾਂ ਨੇ ਜਲਦ ਉਸ ਨੂੰ ਥੱਲੇ ਉਤਾਰਿਆ ਅਤੇ ਸਿਵਲ ਹਸਪਤਾਲ ਲੈ ਕੇ ਗਏ ਪਰ ਉਥੇ ਡਾਕਟਰਾਂ ਨੇ ਉਸ ਨੂੰ ਮਰਿਆ ਹੋਇਆ ਐਲਾਨ ਦਿੱਤਾ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ
77 ਸਾਲ ਦੀ ਹੋਈ 'ਡਰੀਮ ਗਰਲ', ਜਾਣੋ ਕਿਹੋ ਜਿਹਾ ਰਿਹਾ ਫ਼ਿਲਮਾਂ ਤੋਂ ਲੈ ਕੇ ਸੰਸਦ ਤੱਕ ਦਾ ਸਫ਼ਰ